Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਵੱਲੋਂ ਤੀਰਥ ਯਾਤਰਾ ਲਈ ਸ਼ਰਧਾਲੂਆਂ ਦਾ ਅੱਠਵਾਂ ਜਥਾ ਰਵਾਨਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਅੱਠਵਾਂ ਜਥਾ ਭੇਜਿਆ। ਉਨ੍ਹਾਂ ਨੇ ਇੱਥੋਂ ਦੇ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੁਹਾਲੀ) ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰੇਕ ਸ਼ਰਧਾਲੂ ਨੂੰ ਲੋੜੀਂਦੇ ਸਮਾਨ ਦੀ ਕੀਟਾਂ ਵੀ ਵੰਡੀਆਂ। ਜਿਸ ਵਿੱਚ ਇੱਕ ਗਰਮ ਕੰਬਲ, ਸਿਰਹਾਣਾ ਅਤੇ ਬੈੱਡ-ਸ਼ੀਟ, ਟਾਇਲਟਰੀ ਕਿੱਟ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਇਸ ਯਾਤਰਾ ਦੌਰਾਨ ਸਾਲਾਸਰ ਧਾਮ ਵਿੱਚ ਰਾਤ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ। ਭਗਵੰਤ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕਰਨ ਵਿੱਚ ਲੱਗੇ ਹੋਏ ਹਨ, ਭਾਵੇਂ ਉਹ ਮੁਫ਼ਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਹੋਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸੀ ਜਾ ਸਕੇ। ਇਸ ਕਾਰਜ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸ਼ਰਧਾਲੂ ਰਾਣੀ ਕੌਸ਼ਿਕ ਨੇ ਤੀਰਥ ਯਾਤਰਾ ਸਮੂਹ ਦਾ ਹਿੱਸਾ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਫ਼ੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਨਿਸ਼ਚਿਤ ਤੌਰ ’ਤੇ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣਾ ਚਾਹੁੰਦੇ ਹਨ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ ਫੂਲਰਾਜ ਸਿੰਘ, ‘ਆਪ’ ਵਲੰਟੀਅਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਤਰਨਜੀਤ ਸਿੰਘ, ਤਰਲੋਚਨ ਸਿੰਘ, ਬਲਜੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ