ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਬੀਬੀ ਮਾਣੂੰਕੇ ਨਾਲ ਕੀਤੀਆਂ ਵਿਚਾਰਾਂ

ਬੀਬੀ ਮਾਣੂੰਕੇ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ। ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਟੀਮ ਹਲਕਾ ਜਗਰਾਉਂ ਦਾ ਵਿਕਾਸ ਕਰਨ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਾ ਚਾਹੁੰਦੇ। ਉਹਨਾਂ ਦੱਸਿਆ ਕਿ ਬੇਟ ਇਲਾਕੇ ਲਈ ਇੱਕ ਆਈ.ਟੀ.ਆਈ ਬਣਾਈ ਜਾਵੇਗੀ ਅਤੇ ਇੱਕ 66 ਕੇਵੀ ਬਿਜਲੀ ਦਾ ਵੱਡਾ ਗਰਿੱਡ ਸਥਾਪਿਤ ਕਰਵਾਇਆ ਜਾਵੇਗਾ, ਜਿਸ ਲਈ ਉਹ ਪੂਰੀ ਤਰਾਂ ਜੁਟੇ ਹੋਏ ਹਨ। ਉਹਨਾਂ ਆਖਿਆ ਕਿ ਜਗਰਾਉਂ ਇਲਾਕੇ ਦੇ ਵੱਡੇ ਪਿੰਡ ਕਾਉਂਕੇ ਕਲਾਂ ਵਿਖੇ ਵੀ ਇੱਕ 66 ਕੇਵੀ ਗਰਿੱਡ ਲਗਵਾਇਆ ਜਾਵੇਗਾ। ਇਸ ਤੋਂ ਇਲਾਵਾ ਜਗਰਾਉਂ-ਰਾਏਕੋਟ ਰੋਡ ਉਪਰ ਸਥਿਤੀ ਅਖਾੜੇ ਵਾਲੀ ਨਹਿਰ ਦਾ ਪੁਲ ਜੋ ਅੰਗਰੇਜ਼ਾਂ ਵੇਲੇ ਦਾ ਬਣਿਆ ਹੋਇਆ ਹੈ, ਉਹ ਮਿਆਦ ਪੁਗਾ ਚੁੱਕਾ ਹੈ ਤੇ ਤੰਗ ਹੈ ਅਤੇ ਖਸਤਾ ਹਾਲਤ ਵਿੱਚ ਵੀ ਹੈ ਉਥੇ ਨਵਾਂ ਪੁਲ ਬਨਾਉਣ ਲਈ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਹੋ ਚੁੱਕੇ ਹਨ। ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਅਖਾੜੇ ਵਾਲੀ ਨਹਿਰ ਦੇ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਫਾਈ ਲਈ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਵਿੱਚੋ ਕੂੜੇ ਦੀ ਢੋਆ-ਢੁਆਈ ਲਈ ਲਗਭਗ 70 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਮੰਨਜੂਰੀ ਲੈਕੇ ਵਿਕਾਸ ਕਾਰਜ ਚੱਲ ਰਹੇ ਹਨ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੀਵਰੇਜ ਦੀ ਸਫਾਈ ਅਤੇ ਫੜਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਮੰਡੀ ਵਿੱਚ ਵੱਡੀਆਂ ਨਵੀਆਂ ਐਲ.ਈ.ਡੀ.ਲਾਈਟਾਂ ਲਗਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਆੜਤੀਆਂ ਤੇ ਕਿਸਾਨਾਂ ਲਈ ਫਸਲਾਂ ਦੀ ਸਾਂਭ ਸੰਭਾਲ ਵਾਸਤੇ ਦੋ ਨਵੇਂ ਸ਼ੈਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੀਆਂ ਲਗਭਗ ਸਾਰੀਆਂ 9 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਪ੍ਰੀਮੈਕਸ ਦੀ ਲੋੜ ਹੈ, ਉਹਨਾਂ ਸੜਕਾਂ ਦਾ ਪ੍ਰੀਮਿਕਸ ਪਾ ਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ। ਵਿਧਾਇਕਾ ਨੇ ਦੱਸਿਆ ਕਿ ਉਹ ਖੁਦ ਅਤੇ ਉਹਨਾਂ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਰੋਜ਼ਾਨਾਂ ਆਪਣੇ ਦਫਤਰ ਵਿੱਚ ਬੈਠਕੇ ਰੋਜ਼ਾਨਾਂ ਲਗਭਗ ਦੋ-ਤਿੰਨ ਸੌ ਲੋਕਾਂ ਦੇ ਮਸਲੇ ਆਪਣੀ ਟੀਮ ਸਮੇਤ ਹੱਲ ਕਰਦੇ ਹਨ। ਵਿਧਾਇਕਾ ਮਾਣੂੰਕੇ ਦੁਆਰਾ ਕਰਵਾਏ ਜਾ ਰਹੇ ਕੰਮਾਂ ਤੋਂ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਆਖਿਆ ਕਿ ਵਿਧਾਇਕਾ ਮਾਣੂੰਕੇ ਇੱਕ ਔਰਤ ਹੋ ਕੇ ਵੀ ਹਲਕੇ ਦਾ ਵਿਕਾਸ ਕਰਨ ਲਈ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਨਾਲ ਵਿਚਾਰ ਕਰਕੇ ਜਗਰਾਉਂ ਹਲਕੇ ਦੀ ਸਹਾਇਤਾ ਲਈ ਵਿਧਾਇਕਾ ਮਾਣੂੰਕੇ ਦਾ ਸਹਿਯੋਗ ਕਰਨਗੇ। ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਸਨਮਾਨ ਚਿੰਨ ਅਤੇ ਗੁਲਦਸਤੇ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…