Share on Facebook Share on Twitter Share on Google+ Share on Pinterest Share on Linkedin ਪਿੰਡ ਮੋਟੇਮਾਜਰਾ ਵਿੱਚ ਤੀਜ਼ੀ ਮੰਜ਼ਲ ਤੋਂ ਥੱਲੇ ਡਿੱਗ ਕੇ ਰਾਜ ਮਿਸਤਰੀ ਦੀ ਮਾਸੂਮ ਬੱਚੀ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਇੱਥੋਂ ਦੇ ਨਜ਼ਦੀਕੀ ਪਿੰਡ ਮੋਟੇਮਾਜਰਾ ਵਿੱਚ ਉਸਾਰੀ ਅਧੀਨ ਮਕਾਨ ਦੀ ਤੀਜ਼ੀ ਮੰਜ਼ਲ ਤੋਂ ਹੇਠਾਂ ਡਿੱਗਣ ਕਾਰਨ ਇੱਕ ਰਾਜ ਮਿਸਤਰੀ ਦੀ 3 ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਸੀਮਾ ਰਾਣੀ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸੋਹਾਣਾ ਦੇ ਜਾਂਚ ਅਧਿਕਾਰੀ ਬਵਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਮੋਟੇਮਾਜਰਾ ਵਿੱਚ ਇੱਕ ਮਕਾਨ ਬਣ ਰਿਹਾ ਹੈ। ਮਕਾਨ ਦੀ ਉਸਾਰੀ ਕਰ ਰਹੇ ਰਾਜ ਮਿਸਤਰੀ ਨੰਦ ਲਾਲ ਨਾਲ ਉਸ ਦੀ ਪਤਨੀ ਵੀ ਇੱਥੇ ਮਜ਼ਦੂਰੀ ਦਾ ਕੰਮ ਕਰਦੀ ਹੈ ਅਤੇ ਉਹ ਆਪਣੀ ਮਾਸੂਮ ਬੱਚੀ ਨੂੰ ਵੀ ਆਪਣੇ ਨਾਲ ਹੀ ਲਿਆਉਂਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ ਵੇਲੇ ਰਾਜ ਮਿਸਤਰੀ ਨੰਦ ਲਾਲ ਮਕਾਨ ਦੀ ਉੱਪਰਲੀ ਮੰਜ਼ਲ ’ਤੇ ਕੰਮ ਕਰ ਰਿਹਾ ਸੀ, ਜਦੋਂਕਿ ਉਸ ਦੀ ਮਾਸੂਮ ਬੱਚੀ ਤੀਜੀ ਮੰਜ਼ਲ ’ਤੇ ਖੇਡ ਰਹੀ ਸੀ। ਇਸ ਦੌਰਾਨ ਰਾਜ ਮਿਸਤਰੀ ਦੀ ਬੱਚੀ ਖੇਡਦੀ ਹੋਈ ਅਚਾਨਕ ਤੀਜ਼ੀ ਮੰਜ਼ਲ ਤੋਂ ਹੇਠਾਂ ਡਿੱਗ ਗਈ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਅਤੇ ਉਹ ਖੂਨ ਨਾਲ ਲੱਥਪੱਥ ਆਪਣੀ ਬੱਚੀ ਨੂੰ ਲੈ ਕੇ ਤੁਰੰਤ ਹਸਪਤਾਲ ਪਹੁੰਚ ਗਏ। ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੇ ਪਿਤਾ ਨੰਦ ਲਾਲ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਬਣਦੀ ਕਾਰਵਾਈ ਕਰਕੇ ਬੱਚੀ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪਰਿਵਾਰ ਵੱਲੋਂ ਬੱਚੀ ਦੀ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਦਫ਼ਨਾ ਦਿੱਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ