Nabaz-e-punjab.com

ਗਰਮੀਆਂ ਦੀਆਂ ਛੁੱਟੀਆਂ ਕੱਟਣ ਨਾਨਕੇ ਘਰ ਆਏ 5 ਸਾਲ ਦੇ ਬੱਚੇ ਨੂੰ ਆਵਾਰਾ ਕੁੱਤੇ ਨੇ ਵੱਢਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਕਾਫੀ ਅੌਖੇ ਹਨ। ਸਥਾਨਕ ਲੋਕ ਪਿਛਲੇ ਲੰਮੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ, ਪ੍ਰੰਤੂ ਹੁਣ ਤੱਕ ਪੰਜਾਬ ਸਰਕਾਰ ਜਾਂ ਮੁਹਾਲੀ ਨਗਰ ਨਿਗਮ ਵੱਲੋਂ ਠੋਸ ਕਦਮ ਨਹੀਂ ਚੁੱਕੇ ਗਏ। ਉਂਜ ਬੀਤੀ 24 ਜੂਨ ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਵੱਲੋਂ ਆਵਾਰਾ ਕੁੱਤਿਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਮੇਅਰ ਨੇ ਕਾਂਗਰਸੀ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਵਿੱਚ ਅਕਾਲੀ ਦਲ ’ਚੋਂ ਕੁਲਦੀਪ ਕੌਰ ਕੰਗ, ਸੁਖਦੇਵ ਪਟਵਾਰੀ, ਹਰਪਾਲ ਚੰਨਾ, ਭਾਜਪਾ ਤੋਂ ਬੌਬੀ ਕੰਬੋਜ ਸ਼ਾਮਲ ਹਨ। ਲੇਕਿਨ ਹਫ਼ਤਾ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਇਸ ਕਮੇਟੀ ਦੀ ਮੀਟਿੰਗ ਤੱਕ ਨਹੀਂ ਹੋਈ।
ਉਧਰ, ਇੱਥੋਂ ਦੇ ਫੇਜ਼-5 ਵਿੱਚ ਗਰਮੀਆਂ ਦੀਆਂ ਛੁੱਟੀਆਂ ਵਿੱਚ ਆਪਣੇ ਨਾਨਕੇ ਘਰ ਰਹਿਣ ਆਏ ਪੰਜ ਸਾਲ ਦੇ ਸਰਤਾਜ ਸਿੰਘ ਵਾਸੀ ਨਵਾਂ ਸ਼ਹਿਰ ਨੂੰ ਅੱਜ ਗਲੀ ਵਿੱਚ ਆਵਾਰਾ ਕੁੱਤੇ ਨੇ ਵੱਢ ਲਿਆ। ਪੀੜਤ ਬੱਚੇ ਦੀ ਮਾਂ ਸਤਿੰਦਰ ਕੌਰ ਨੇ ਉਹ ਆਪਣੇ ਬੇਟੇ ਸਰਤਾਜ ਨਾਲ ਗਰਮੀਆਂ ਦੀਆਂ ਛੁੱਟੀਆਂ ਵਿੱਚ ਆਪਣੇ ਪੇਕੇ ਘਰ ਆਈ ਹੋਈ ਸੀ ਅਤੇ ਅੱਜ ਵਾਪਸ ਜਾਣਾ ਸੀ। ਉਹ ਕਮਰੇ ਵਿੱਚ ਤਿਆਰ ਹੋ ਰਹੀ ਸੀ ਅਤੇ ਉਸ ਦਾ ਬੇਟਾ ਸਰਤਾਜ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਆਵਾਰਾ ਕੁੱਤੇ ਨੇ ਸਰਤਾਜ ਨੂੰ ਪਿੱਛੋਂ ਕੱਟ ਲਿਆ। ਜਿਸ ਕਾਰਨ ਬੱਚੇ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾ ਕੇ ਉਸ ਦਾ ਇਲਾਜ ਕਰਵਇਆ ਗਿਆ।
ਉਧਰ, ਆਵਾਰਾ ਕੁੱਤਿਆਂ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਬੇਦੀ ਅਤੇ ਮੈਬਰ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਬਹੁਤ ਗੰਭੀਰ ਸਮੱਸਿਆ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਸਭਾ ਵਿੱਚ ਵਿਸ਼ੇਸ਼ ਬਿੱਲ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਰੇਕ ਮੀਟਿੰਗ ਵਿੱਚ ਆਵਾਰਾ ਕੁੱਤਿਆਂ ਦਾ ਮੁੱਦਾ ਉੱਠਦਾ ਹੈ ਪ੍ਰੰਤੂ ਹਾਲੇ ਤੱਕ ਠੋਸ ਕਦਮ ਨਹੀਂ ਚੁੱਕੇ ਗਏ ਹਨ। ਸ੍ਰੀ ਬੇਦੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਜਲਦੀ ਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਠੋਸ ਨੀਤੀ ਨਹੀਂ ਘੜੀ ਗਈ ਤਾਂ ਇਸ ਸਬੰਧੀ ਲੋਕਹਿੱਤ ਵਿੱਚ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…