Share on Facebook Share on Twitter Share on Google+ Share on Pinterest Share on Linkedin ਗੁਰੂ ਨਾਨਕ ਫਾਉਂਡੇਸ਼ਨ ਸਕੂਲ ਦੇ ਸਾਲਾਨਾ ਸਮਾਗਮ ਮੌਕੇ ਬੱਚਿਆਂ ਨੇ ਖੂਬ ਰੰਗ ਬੰਨ੍ਹਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ: ਇੱਥੋਂ ਦੇ ਸੈਕਟਰ-92 ਸਥਿਤ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ (ਚੱਪੜਚਿੜੀ) ਦਾ ਸਾਲਾਨਾ ਸਮਾਗਮ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਨੇ ਖੂਬ ਰੰਗ ਬੰਨ੍ਹਿਆ। ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਦੀ ਦੇਖਰੇਖ ਵਿੱਚ ਹੋਏ ਸਾਲਾਨਾ ਸਮਾਗਮ ਵਿੱਚ ਸਕੂਲ ਦੀ ਵੱਖ ਵੱਖ ਕਲਾਸਾਂ ਦੇ ਵੱਡੇ ਤੇ ਛੋਟੇ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਨਾਲ ਦਰਸ਼ਕਾਂ ਨਾਲ ਮਨ ਮੋਹ ਲਿਆ। ਸਮਾਗਮ ਦੀ ਅਰੰਭਰਤਾ ਸ੍ਰੀ ਗਣੇਸ਼ ਵੰਦਨਾ ਨਾਲ ਹੋਈ। ਇਸ ਮੌਕੇ ਵਿਦਿਆਰਥਣਾਂ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦੇਣ ਲਈ ਮੰਚ ਪੇਸ਼ਕਾਰੀ ਮੁੱਖ ਆਕਰਸ਼ਣ ਦਾ ਕੇਂਦਰ ਰਹੀ। ਅੌਰਤਾਂ ਦਾ ਸ਼ੋਸ਼ਣ, ਬਾਲ ਮਜ਼ਦੂਰੀ ਅਤੇ ਬਿਰਧ ਅਵਸਥਾ ਦੀਆਂ ਸਮੱਸਿਆ, ਵੱਡਿਆਂ ਦਾ ਸਤਿਕਾਰ ਆਦਿ ਵਿਸ਼ਿਆਂ ਉੱਤੇ ਵਿਦਿਆਰਥੀਆਂ ਨੇ ਆਪਣੀ ਕਲਾ ਦੀ ਨੁਮਾਇਸ਼ ਕਰਦਿਆਂ ਵਾਹਾਵਾਈ ਖੱਟੀ। ਇਸ ਮੌਕੇ ਬੱਚੀਆਂ ਵੱਲੋਂ ਮੁਕਤੀ ਧਾਮ, ਆਰਮੀ ਐਕਟ ਅਤੇ ਸ਼ਹੀਦ ਭਗਤ ਸਿੰਘ ਦੀ ਜੀਵਨੀ ’ਤੇ ਆਧਾਰਿਤ ਨਾਟਕ ਦਾ ਮੰਚਨ ਵੀ ਕੀਤਾ। ਸਮਾਗਮ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਡੀਐਸਪੀ ਦੀਪ ਕਮਲ, ਡਿਪਟੀ ਐਡਵੋਕੇਟ ਜਨਰਲ ਚਮਨ ਲਾਲ ਪਵਾਰ ਅਤੇ ਡਾਇਰੈਕਟਰ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਸਨ। ਜਿਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੀ ਹੌਸ਼ਲਾ ਅਫ਼ਜਾਈ ਕੀਤੀ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਅਖੀਰ ਵਿੱਚ ਵਿਦਿਆਰਥਣਾਂ ਦਾ ਗਿੱਧਾ ਅਤੇ ਵਿਦਿਆਰਥੀਆਂ ਨੇ ਪੰਜਾਬੀ ਭੰਗੜੇ ’ਤੇ ਧਮਾਲ ਪਾਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ