nabaz-e-punjab.com

ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਨੰਨ੍ਹੇ ਮੁੰਨੇ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਅੱਜ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਬੱਚੀਆਂ ਵੱਲੋਂ ਬੱਚਿਆਂ ਨੂੰ ਰੱਖੜੀਆਂ ਬੰਨੀਆਂ ਗਈਆਂ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨਿਰਮਲਾ ਸ਼ਰਮਾ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਉਹਾਰ ਭਰਾਵਾਂ ਵੱਲੋਂ ਭੈਣ ਦੀ ਰੱਖਿਆ ਨੂੰ ਦਰਸਾਉਂਦਾ ਹੈ। ਸਕੂਲ ਦੇ ਡਾਇਰੈਕਟਰ ਤੇ ਨੌਜਵਾਨ ਆਗੂ ਇਕਬਾਲ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਿੱਚ ਸਮੁੱਚੇ ਤਿਉਹਾਰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਏ ਜਾਂਦੇ ਹਨ ਅਤੇ ਅਧਿਆਪਕਾਂ ਵੱਲੋਂ ਇਨ੍ਹਾਂ ਤਿਉਹਾਰਾਂ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਕਿਡਜ਼ ਪੈਰਾਗਾਨ ਦੇ ਪ੍ਰਿੰਸੀਪਲ ਬਾਵਰਾ ਸ਼ੇਰਗਿੱਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…