Share on Facebook Share on Twitter Share on Google+ Share on Pinterest Share on Linkedin ਬਾਲ ਦਿਵਸ: ਮੁਹਾਲੀ ਵਿੱਚ ਪ੍ਰਾਇਮਰੀ ਸਕੂਲਾਂ ਦਾ ‘ਰਾਜ ਪੱਧਰੀ ਪ੍ਰੀ-ਪ੍ਰਾਇਮਰੀ ਬਾਲ ਮੇਲਾ’ ਨੰਨ੍ਹੇ ਮੁੰਨੇ ਬੱਚਿਆਂ ਨੇ ਗੁਣਾਤਮਿਕ ਤੇ ਸੱਭਿਆਚਾਰਕ ਕਿਰਿਆਵਾਂ ਦੀ ਬਾਖੂਬੀ ਪੇਸ਼ਕਾਰੀ ਨਾਲ ਰੰਗ ਬੰਨ੍ਹਿਆ 3 ਤੋਂ 6 ਸਾਲ ਤੱਕ ਦੇ ਪੌਣੇ ਦੋ ਲੱਖ ਨੰਨ੍ਹੇ ਮੁੰਨੇ ਬੱਚਿਆਂ ਨੇ ਮਾਪਿਆਂ ਤੇ ਦਰਸ਼ਕਾਂ ਦਾ ਮਨ ਮੋਹਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਬਾਲ ਦਿਵਸ ਦੇ ਮੌਕੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੀ ਪੜ੍ਹਾਈ ਦਾ ਇੱਕ ਸਾਲ ਪੂਰਾ ਹੋਣ ਦੀ ਖ਼ੁਸ਼ੀ ਵਿੱਚ ਅੱਜ ਇੱਥੋਂ ਦੇ ਫੇਜ਼-2 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਰਾਜ ਪੱਧਰੀ ਪ੍ਰਾਇਮਰੀ ਬਾਲ ਮੇਲਾ ਕਰਵਾਇਆ ਗਿਆ। ਇਸ ਮੌਕੇ 3 ਤੋਂ ਛੇ ਸਾਲ ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਦਰਸਾਉਂਦੀਆਂ ਗੁਣਾਤਮਿਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪਿਛਲੇ ਸਾਲ 14 ਨਵੰਬਰ ਨੂੰ ਬਾਲ ਦਿਵਸ ਮੌਕੇ 13 ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲੇ ਪਹਿਲੇ ਸੂਬੇ ਦਾ ਮਾਣ ਪ੍ਰਾਪਤ ਹੋਇਆ ਸੀ। ਸਾਲ ਭਰ ਦੀ ਪ੍ਰਾਇਮਰੀ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਇਹ ਹੋਇਆ ਕਿ ਵੱਖ ਵੱਖ ਸਕੂਲਾਂ ਵਿੱਚ ਇੱਕ ਲੱਖ 70 ਹਜ਼ਾਰ ਬੱਚਿਆਂ ਦੀਆਂ ਭਾਸ਼ਾਈ, ਰਚਨਾਤਮਿਕ, ਸਿਰਜਨਾਤਮਿਕ ਤੇ ਸਰੀਰਕ ਵਿਕਾਸ ਦੀਆਂ ਵੰਨਗੀਆਂ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ। ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਬੀਪੀਈਓ ਕ੍ਰਿਸ਼ਨ ਪੁਰੀ ਨੇ ਕੀਤੀ। ਬਾਲ ਮੇਲੇ ਦੌਰਾਨ ਬੱਚਿਆਂ ਨੇ ਮੰਚ ’ਤੇ ਬਾਲ ਕਵਿਤਾਵਾਂ ਸੁਣਾਈਆਂ ਉੱਥੇ ਉਨ੍ਹਾਂ ਕੋਰੀਓਗ੍ਰਾਫ਼ੀਆਂ ਵੀ ਪੇਸ਼ ਕੀਤੀਆਂ। ਸਕੂਲਾਂ ਵਿੱਚ ਬੱਚਿਆਂ ਨੇ ਫੈਂਸੀ ਡਰੈਸ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਬੀਪੀਈਓ ਨੀਨਾ ਰਾਣੀ, ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਸੈਂਟਰ ਹੈੱਡ ਟੀਚਰ ਰੇਨੂ ਰਾਣੀ, ਮੁੱਖ ਅਧਿਆਪਕ ਸੰਦੀਪ ਸਿੰਘ ਤੇ ਰਮਿੰਦਰ ਕੌਰ, ਪੀਟੀਆਈ ਖੁਸ਼ਪ੍ਰੀਤ ਸਿੰਘ, ਸ੍ਰੀਮਤੀ ਦੀਪਕਾ, ਰਜਿੰਦਰ ਸਿੰਘ ਚਾਨੀ, ਜਸਵੀਰ ਸਿੰਘ, ਚਰਨਜੀਤ ਸਿੰਘ, ਬਲਜੀਤ ਕੌਰ ਮੁੰਧੋ ਸੰਗਤੀਆਂ, ਬਲਜਿੰਦਰ ਕੌਰ ਨਗਲਾ, ਮਨਜੀਤ ਕੌਰ ਸਨੇਟਾ, ਜਸਵਿੰਦਰ ਸਿੰਘ ਸਨੇਟਾ, ਬੱਚਿਆਂ ਦੇ ਮਾਪੇ, ਪਤਵੰਤੇ ਸੱਜਣ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ