nabaz-e-punjab.com

ਸਰਕਾਰੀ ਪ੍ਰਾਇਮਰੀ ਸਕੂਲ ਮਟੌਰ ਦੇ 450 ਲੋੜਵੰਦ ਬੱਚਿਆਂ ਨੂੰ ਬੂਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਪੇਂਡੂ ਸੰਘਰਸ਼ ਕਮੇਟੀ ਮੁਹਾਲੀ ਅਤੇ ਯੂਥ ਆਫ਼ ਪੰਜਾਬ ਦੇ ਸੂਬਾਈ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਅਤੇ ਹੋਰ ਉੱਦਮੀ ਵਿਅਕਤੀਆਂ ਨੇ ਪਹਿਲਕਦਮੀ ਕਰਦਿਆਂ ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਮਟੌਰ ਵਿੱਚ ਇੱਕ ਸਾਂਝਾ ਪ੍ਰੋਗਰਾਮ ਕਰਕੇ ਸਕੂਲ ਦੇ 450 ਲੋੜਵੰਦ ਬੱਚਿਆਂ ਨੂੰ ਬੂਟੇ ਵੰਡੇ ਗਏ। ਬਾਲ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਆਪਣੇ ਹੱਥੀ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਬੱਚਿਆਂ ਨੇ ਕਵਿਤਾਵਾਂ ਵੀ ਪੇਸ਼ ਕੀਤੀਆਂ।
ਇਸ ਮੌਕੇ ਬੋਲਦਿਆਂ ਸਮਾਜ ਸੇਵੀ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸਕੂਲੀ ਬੱਚਿਆਂ ਨੂੰ ਪੰਡਿਤ ਨਹਿਰੂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਟੌਰ ਸਕੂਲ ਦਾ ਦਰਜਾ ਵਧਾਇਆ ਜਾਵੇ ਅਤੇ ਇੱਥੇ ਵਿਦਿਆਰਥੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਲੋੜ ਅਨੁਸਾਰ ਨਵੇਂ ਕਮਰੇ ਬਣਾਏ ਜਾਣ ਅਤੇ ਸਾਰੇ ਬੱਚਿਆਂ ਦੇ ਬੈਠਣ ਲਈ ਬੈਂਚ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇ।
ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਸ੍ਰੀਮਤੀ ਵੀਰਪਾਲ ਕੌਰ, ਐਡਵੋਕੇਟ ਸਿਮਰਨਜੀਤ ਕੌਰ ਗਿੱਲ, ਸਿਕੰਦਰ ਸਿੰਘ ਨਾਗਰ, ਜਸਵਿੰਦਰ ਸਿੰਘ ਸ਼ਿੰਦਾ, ਗੁਰਮੀਤ ਸਿੰਘ ਖੰਗੂੜਾ, ਪਰਮਜੀਤ ਕੌਰ, ਰਮਾਰਾਣੀ, ਸਾਬਕਾ ਸਰਪੰਚ ਅਮਰੀਕ ਸਿੰਘ, ਸਰੂਪ ਸਿੰਘ ਮਟੌਰ, ਗੁਰਮੇਜ਼ ਸਿੰਘ ਫੌਜੀ, ਦਿਲਬਰ ਖਾਨ, ਮਹਿਲਾ ਮੰਡਲ ਦੀ ਆਗੂ ਸੀਤਾ ਦੇਵੀ, ਕਮਲਾ ਸ਼ਰਮਾ, ਐਨਐਸਯੂਆਈ ਦੇ ਆਗੂ ਸ਼ੁਭ ਸੇਖੋਂ, ਪਾਇਲ ਚੌਧਰੀ, ਸਨੇਹਾ ਗਰਗ ਅਤੇ ਮਨਪ੍ਰੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…