Share on Facebook Share on Twitter Share on Google+ Share on Pinterest Share on Linkedin ਬੱਚਿਆਂ ਨੂੰ ਸਿੱਖ ਧਰਮ ਤੇ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇਣੀ ਜ਼ਰੂਰੀ: ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ: ਇੱਥੋਂ ਦੀ ਫੇਜ਼-3ਬੀ2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਮਨ ਬਹੁਤ ਕੋਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਵੱਡੀ ਗਿਣਤੀ ਬੱਚੇ ਦਿਨ ਰਾਤ ਪੜ੍ਹਾਈ ਵਿੱਚ ਰੁੱਝੇ ਰਹਿੰਦੇ ਹਨ। ਇਹ ਬੱਚੇ ਵੱਡੇ ਹੋ ਕੇ ਚੰਗੇ ਕੰਮ ਕਾਰ ਉਪਰ ਤਾਂ ਲੱਗ ਜਾਂਦੇ ਹਨ ਪਰ ਇਹ ਧਰਮ ਅਤੇ ਵਿਰਸੇ ਦੀ ਜਾਣਕਾਰੀ ਤੋਂ ਕੋਰੇ ਰਹਿ ਜਾਂਦੇ ਹਨ। ਇਹੀ ਕਾਰਨ ਹੈ ਕਿ ਵੱਡੀ ਗਿਣਤੀ ਸਿੱਖ ਨੌਜਵਾਨ ਪਤਿਤ ਹੋ ਚੁੱਕੇ ਹਨ। ਭਾਈ ਜੇਪੀ ਸਿੰਘ ਨੇ ਕਿਹਾ ਕਿ ਪਤਿਤਪੁਣੇ ਨੂੰ ਠੱਲ ਪਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਬਚਪਣ ਵਿੱਚ ਧਰਮ ਦੀ ਜਾਣਕਾਰੀ ਸਹੀ ਤਰੀਕੇ ਨਾਲ ਦਿਤੀ ਜਾਵੇ ਅਤੇ ਬੱਚਿਆ ਨੂੰ ਦਸਤਾਰ ਦੀ ਮਹਾਨਤਾ ਬਾਰੇ ਵੀ ਜਾਣਕਾਰੀ ਦਿਤੀ ਜਾਵੇ ਤਾਂ ਕਿ ਵੱਡੇ ਹੋ ਕੇ ਇਹ ਬੱਚੇ ਦਸਤਾਰਧਾਰੀ ਬਣਨ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਪਸੀ ਪ੍ਰੇਮ ਭਾਵ ਪੈਦਾ ਕਰਨ ਲਈ ਵੀ ਧਰਮ ਦੀ ਜਾਣਕਾਰੀ ਦੇਣੀ ਜ਼ਰੂਰੀ ਹੈ। ਹਰ ਧਰਮ ਆਪਸ ਵਿੱਚ ਪ੍ਰੇਮ ਪਿਆਰ ਨਾਲ ਰਹਿਣ ਲਈ ਪ੍ਰੇਰਨਾ ਦਿੰਦਾ ਹੈ। ਇਸ ਲਈ ਬੱਚਿਆਂ ਨੂੰ ਸਾਰੇ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। ਭਾਈ ਜੇਪੀ ਸਿੰਘ ਨੇ ਕਿਹਾ ਕਿ ਕਲਗੀਧਰ ਸੇਵਕ ਜਥੇ ਵੱਲੋਂ ਅਨੇਕਾਂ ਵਾਰ ਦਸਤਾਰ ਸਿਖਲਾਈ ਕੈਂਪ ਅਤੇ ਹੋਰ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਕੇ ਬੱਚਿਆਂ ਨੂੰ ਦਸਤਾਰ ਅਤੇ ਧਰਮ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ