Nabaz=e=punjab.com

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਪ੍ਰੀ ਪ੍ਰਾਇਮਰੀ ਕਲਾਸਾਂ ’ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਦਾ ਹੋਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਦੇ ਮੁਖੀ ਅਤੇ ਹੋਰਨਾਂ ਅਧਿਆਪਕਾਂ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਗਲੀ ਮੁਹੱਲਿਆਂ ਵਿੱਚ ਹੋਕਾ ਦਿੱਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ ਨੇ ਪ੍ਰੀ-ਪ੍ਰਾਇਮਰੀ ਲਈ ਐਲਕੇਜੀ ਅਤੇ ਯੂਕੇਜੀ ਵਿੱਚ ਨਵੇਂ ਬੱਚਿਆਂ ਦੀ ਦਾਖ਼ਲਾ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਨਵੇਂ ਦਾਖ਼ਲ ਹੋਣ ਆਏ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇ ਨਾਲ ਨਾਲ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਸ੍ਰੀਮਤੀ ਧਾਲੀਵਾਲ ਨੇ ਦੱਸਿਆ ਗਿਆ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਦਾਖ਼ਲਾ, ਮੁਫ਼ਤ ਕਿਤਾਬਾਂ, ਮੁਫ਼ਤ ਡਾਕਟਰੀ ਸਹੂਲਤ, ਦੁਪਹਿਰ ਦਾ ਖਾਣਾ ਮੁਫ਼ਤ, ਅੰਗਹੀਣ ਬੱਚਿਆਂ ਨੂੰ ਮੁਫ਼ਤ ਨਕਲੀ ਅੰਗ, ਸਮਾਰਟ ਸਕੂਲਾਂ ਰਾਹੀਂ ਆਧੁਨਿਕ ਸਿੱਖਿਆ, ਉੱਚ ਯੋਗਤਾ ਅਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਬੱਚਿਆਂ ਦਾ ਸਾਲ ਵਿੱਚ ਤਿੰਨ ਵਾਰ ਸਰਬਪੱਖੀ ਮੁਲਾਂਕਣ ਵੀ ਕੀਤਾ ਜਾਂਦਾ ਹੈ।
ਉਧਰ, ਇਸ ਤੋਂ ਪਹਿਲਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਨੀਨਾ ਰਾਣੀ ਅਤੇ ਸੈਂਟਰ ਹੈੱਡ ਟੀਚਰ ਫੇਜ਼-9 ਜਸਵੀਰ ਸਿੰਘ ਵੱਲੋਂ ਸਕੂਲ ਸਟਾਫ਼ ਨਾਲ ਫੇਜ਼-9 ਦੀ ਮਾਰਕੀਟ ਅਤੇ ਰਿਹਾਇਸ਼ੀ ਖੇਤਰ ਵਿੱਚ ਸੱਥਾ ਅਤੇ ਢਾਣੀਆਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ 3-6 ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਗਰੂਕ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 3 ਤੋਂ 6 ਸਾਲ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ, ਐਲਕੇਜੀ ਅਤੇ ਯੂਕੇਜੀ ਵਿੱਚ ਦਾਖ਼ਲ ਕਰਨ ਸਬੰਧੀ ਅੱਜ ਤੋਂ ਦਾਖ਼ਲਾ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਅਵਰਿੰਦਰ ਸਿੰਘ, ਸ੍ਰੀਮਤੀ ਅੰਜੂ ਮੈਹਣ, ਸ੍ਰੀਮਤੀ ਸ਼ਿਵਾਲੀ ਕੰਵਰ, ਸ੍ਰੀਮਤੀ ਸੁਰਿੰਦਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…