ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਬੱਚਿਆਂ ਦੇ ਪੇਂਟਿੰਗ ਮੁਕਾਬਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਸਾਰੀ ਦੁਨੀਆ ਵਿੱਚ ਫੈਲੀ ਕੋਵਿਡ-19 ਦੀ ਬਿਮਾਰੀ ਕਾਰਨ ਲੱਖਾਂ ਕੀਮਤੀ ਜਾਨਾਂ ਇਸ ਬਿਮਾਰੀ ਦੀ ਭੇਂਟ ਚੜ੍ਹ ਗਈਆਂ ਹਨ। ਇਸੇ ਬਿਮਾਰੀ ਦੇ ਬਚਾਓ ਲਈ ਜਿੱਥੇ ਸਾਰੇ ਵਿਗਿਆਨੀ ਇਸ ਦੀ ਰੋਕ ਥਾਮ ਲਈ ਦਵਾਈ ਵਿਕਸਤ ਕਰਨ ਵਿੱਚ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਬਿਮਾਰੀ ਦੇ ਬਚਾਓ ਦੇ ਵੱਖ-ਵੱਖ ਸਾਧਨਾਂ ਰਾਹੀਂ ਅਪਣੇ ਚਿੱਤਰਾਂ ਵਿੱਚ ਚਿਤਰਨ ਲਈ ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਫੇਜ਼-5 ਵੱਲੋਂ ਛੋਟੇ ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਲਾਕਡਾਊਨ ਦੌਰਾਨ ਘਰ-ਘਰ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਵਿੱਚ ਮੋਹਰੀ ਰਹੇ ਕਰੋਨਾ ਯੋਧਾ ਅਤੇ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਹ ਜਾਣਕਾਰੀ ਦਿੰਦੇ ਹੋਏ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਪੇਂਟਿੰਗ ਮੁਕਾਬਲੇ ਵਿੱਚ ਸੈਕਟਰ-70 ਤੋਂ 80 ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀ ਨੂੰ ਉਮਰ ਅਨੁਸਾਰ ਦੋ ਭਾਗਾਂ ਵਿੱਚ ਵਡਿਆ ਗਿਆ। ਪੇਂਟਿੰਗ ਲਈ ਬੱਚਿਆਂ ਕਰੋਨਾ ਮਹਾਮਾਰੀ ਦੇ ਬਚਾਓ ਦੇ ਵੱਖ-ਵੱਖ ਸਾਧਨਾਂ ਨੂੰ ਅਪਣੀ ਚਿੱਤਰਕਾਰੀ ਦੀ ਕਲਾ ਵਿੱਚ ਉਤਾਰਨਾ ਸੀ। 5 ਤੋਂ 8 ਸਾਲ ਉਮਰ ਦੇ ਬੱਚਿਆਂ ’ਚੋਂ ਪਹਿਲਾ ਸਥਾਨ ਸਮਰਿਧੀ, ਦੂਜਾ ਸਥਾਨ ਰਿਤਵਿਕ ਅਤੇ ਤੀਜਾ ਸਥਾਨ ਆਰਵ ਨੇ ਪ੍ਰਾਪਤ ਕੀਤਾ। ਇਸ ਤਰਾਂ ਹੀ 9 ਤੋਂ 13 ਸਾਲ ਦੀ ਉਮਰ ਦੇ ਬੱਚਿਆਂ ’ਚੋਂ ਪਹਿਲਾ ਸਥਾਨ ਭੂਮਿਕਾ, ਦੂਜਾ ਸਥਾਨ ਸੀਆ ਪਾਂਡੇ ਅਤੇ ਤੀਜਾ ਸਥਾਨ ਅਨੂਸ਼ਕਾ ਨੇ ਪ੍ਰਾਪਤ ਕੀਤਾ।
ਇਸ ਮੌਕੇ ਇੰਸਪੈਕਟਰ ਮਨਫੂਲ ਸਿੰਘ ਨੇ ਇਸ ਉਦਮ ਲਈ ਵੈਲਫੇਅਰ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਕਰੋਨਾ ਮਹਾਮਾਰੀ ਦੇ ਬਚਾਓ ਲਈ ਆਪਣੇ ਮੂੰਹ ’ਤੇ ਮਾਸਕ, ਸਮਾਜਿਕ ਦੂਰੀ, ਬਿਨਾਂ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਜਾਣਾ ਅਤੇ ਵਾਰ ਵਾਰ ਆਪਣੇ ਹੱਥ ਸਾਬਣ ਨਾਲ ਧੋਣੇ ਚਾਹੀਦੇ ਹਨ। ਉਨ੍ਹਾਂ ਇਨ੍ਹਾਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਚੇਤਨਾ ਪੈਦਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…