ਬੱਚਿਆਂ ਨੂੰ ਮੁੱਢਲੀ ਸਿੱਖਿਆ ਮਾਂ ਬੋਲੀ ਪੰਜਾਬੀ ਵਿੱਚ ਦਿੱਤੀ ਜਾਵੇ: ਜਗਮੋਹਨ ਲੱਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਬੱਚਿਆਂ ਨੂੰ ਮੁੱਢਲੀ ਸਿੱਖਿਆ ਮਾਂ ਬੋਲੀ ਪੰਜਾਬੀ ਵਿੱਚ ਹੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਹ ਵਿਚਾਰ ਰਾਜਨੀਤੀ ਵਿਗਿਆਨ ਦੇ ਵਿਦਵਾਨ ਤੇ ਪ੍ਰਸਿੱਧ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨਵ ਜੰਮਿਆ ਬੱਚਾ ਜਿਹੜਾ ਵੀ ਪਹਿਲਾ ਸ਼ਬਦ ਬੋਲਦਾ ਹੈ, ਉਹ ਉਸ ਦੀ ਮਾਂ ਬੋਲੀ ਵਿੱਚ ਹੀ ਹੁੰਦਾ ਹੈ। ਮਾਂ ਬੋਲੀ ਵਿੱਚ ਹੀ ਬੱਚੇ ਹਰ ਤਰ੍ਹਾਂ ਦੀਆਂ ਗਿਆਨ ਭਰਪੂਰ ਗੱਲਾਂ ਛੇਤੀ ਸਮਝਦੇ ਹਨ ਅਤੇ ਉਨ੍ਹਾਂ ’ਤੇ ਅਮਲ ਕਰਦੇ ਹਨ। ਇਸ ਲੲਂੀ ਹਰ ਸਕੂਲ ਵਿਚ ਹੀ ਬੱਚਿਆਂ ਨੂੰ ਮੁੱਢਲੀ ਸਿੱਖਿਆ ਮਾਂ ਬੋਲੀ ਪੰਜਾਬੀ ਵਿਚ ਹੀ ਦਿਤੀ ਜਾਣੀ ਚਾਹੀਦੀ ਹੈ।
ਸ੍ਰੀ ਜਗਮੋਹਨ ਲੱਕੀ ਨੇ ਕਿਹਾ ਕਿ ਇਹ ਇਕ ਦੁਖਾਂਤ ਹੀ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਰੁਜਗਾਰ ਦੀ ਭਾਸ਼ਾ ਨਹੀਂ ਸਮਝਿਆ ਜਾਂਦਾ ਜਦੋਂ ਕਿ ਲੋੜ ਤਾਂ ਇਸ ਗਲ ਦੀ ਹੈ ਕਿ ਇਹ ਭਾਸ਼ਾ ਰੁਜਗਾਰ ਮਈ ਬਣੇ ਅਤੇ ਬੱਚਿਆਂ ਨੂੰ ਅੰਗਰੇਜ਼ੀ ਦੇ ਨਾਲ ਹੀ ਪੰਜਾਬੀ ਭਾਸ਼ਾ ਦੀ ਵੀ ਪੂਰੀ ਜਾਣਕਾਰੀ ਦਿਤੀ ਜਾਵੇ। ਸ੍ਰੀ ਲੱਕੀ ਨੇ ਕਿਹਾ ਕਿ ਪੰਜਾਬੀ ਦਾ ਬਹੁਤ ਪੁਰਾਣਾ ਇਤਿਹਾਸ ਹੈ ਅਤੇ ਮਾਂ ਬੋਲੀ ਪੰਜਾਬੀ ਵਿਚ ਵਿਸ਼ਵ ਪੱਧਰ ਦੀਆਂ ਉਚ ਰਚਨਾਵਾਂ ਦੀ ਰਚਨਾ ਹੋ ਚੁੱਕੀ ਹੈ,ਜਿਨ੍ਹਾਂ ਨੂੰ ਪੜ ਕੇ ਹਰ ਬੱਚੇ ਦੇ ਗਿਆਨ ਵਿਚ ਬਹੁਤ ਵਾਧਾ ਹੁੰਦਾ ਹੈ। ਇਸ ਲਈ ਹਰ ਬੱਚੇ ਨੂੰ ਮਾਂ ਬੋਲੀ ਦਾ ਗਿਆਨ ਹੋਣਾ ਬਹੁਤ ਜਰੂਰੀ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…