nabaz-e-punjab.com

ਮੁੱਖ ਮੰਤਰੀ ਵੱਲੋਂ ਚੀਨ ’ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ

ਆਜ਼ਾਦੀ ਘੁਲਾਟੀਆਂ, ਰੱਖਿਆ ਸੈਨਾਵਾਂ, ਕੋਰੋਨਾ ਯੋਧਿਆਂ ਤੇ ਹੋਰਨਾਂ ਨੂੰ ਕੀਤਾ ਸਲਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਹੱਦਾਂ ‘ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਅੱਜ ਇੱਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸਰਹੱਦਾਂ ‘ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ।
ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ’ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨ੍ਹਾਂ ਨਾਲ ਨਿਪਟਣ ਦਾ ਇਕੋ-ਇਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ।
ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨ੍ਹਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ 7੨ਜ਼ ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਮ ਉਨ੍ਹਾ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨ੍ਹਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨਢਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।
ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜ੍ਹੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨ੍ਹਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ। ਉਨ੍ਹਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨ੍ਹਾਂ ਨੇ ਆਨਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨ੍ਹਾਂ ਵੱਲੋਂ ਆਨਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ।
ਉਨ੍ਹਾਂ ਮਹਾਮਾਰੀ ਸਦਕਾ ਆਈ ਆਰਥਿਕ ਮੰਦੀ ’ਚੋਂ ਨਿਕਲਣ ਲਈ ਪੂਰੀ ਦ੍ਰਿੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨ੍ਹਾਂ ਨੂੰ ਮਹਾਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ ਵੱਲੋਂ ਪੰਜਾਬ ਸਰਕਾਰ ’ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿਨੀਂ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…