
ਚੀਨ-ਭਾਰਤ ਝੜਪ: ਭਾਰਤੀ ਸੈਨਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦੇਸ਼ ਆਪਣੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗਾ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਅੱਜ ਇੱਥੇ ਚੀਨ-ਭਾਰਤ ਝੜਪ ਦੌਰਾਨ ਭਾਰਤੀ ਸੈਨਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਸੁਸਾਇਟੀ ਦੇ ਬੈਨਰ ਹੇਠ ਨੌਜਵਾਨਾਂ ਵੱਲੋਂ ਪਬਲਿਕ ਪਾਰਕ ਵਿੱਚ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ। ਇਸ ਦੌਰਾਨ ਜ਼ਰੂਰੀ ਫਾਸਲਾ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ ਅਤੇ ਸਾਰੇ ਨੌਜਵਾਨਾਂ ਨੇ ਆਪਣੇ ਮੂੰਹ ’ਤੇ ਮਾਸਕ ਅਤੇ ਕੱਪੜੇ ਨਾਲ ਢਕੇ ਹੋਏ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੱਬੀ ਬਾਦਲ ਨੇ ਕਿਹਾ ਕਿ ਗਲਵਾਨ ਵਾਦੀ ਵਿੱਚ ਚੀਨੀ ਫੌਜ ਨੇ ਆਪਣੀ ਬੁਜ਼ਦਿਲੀ ਦਾ ਸਬੂਤ ਦਿੰਦਿਆਂ ਧੋਖੇ ਨਾਲ ਭਾਰਤੀ ਫੌਜ ਦੇ 20 ਜਵਾਨਾਂ ਨੂੰ ਸ਼ਹੀਦ ਕੀਤਾ ਗਿਆ। ਚੀਨ ਦੀ ਇਸ ਕਾਇਰਤਾ ਨੇ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਰ ਕਰਨ ਲਈ ਪ੍ਰਤੀ ਪਰਿਵਾਰ 1 ਕਰੋੜ ਅਤੇ ਸ਼ਹੀਦ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਨੌਜਵਾਨ ਸੁਸਾਇਟੀ ਦੇ ਪ੍ਰਧਾਨ ਰਮਨਦੀਪ ਸਿੰਘ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪਰਮਿੰਦਰ ਸਿੰਘ, ਮਨੋਜ ਗੋਰ, ਧਰਮਦੇਵ ਸੁਕਾ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਵਰਮਾ, ਬਲਜਿੰਦਰ ਸਿੰਘ, ਕਰਨਵੀਰ ਸਿੰਘ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।