
ਇੰਟਰਨੈਸ਼ਨਲ ਸਕੂਲ ਵਿੱਚ ਕ੍ਰਿਸਮਸ ਦਾ ਤਿਉਹਾਰ ਮਨਾਇਆ
ਕੁਰਾਲੀ 26 ਦਸੰਬਰ (ਰਜਨੀਕਾਂਤ ਗਰੋਵਰ):
ਇੱਥੋਂ ਦੇ ਇੰਟਰ ਨੈਸ਼ਨਲ ਪਬਲਿਕ ਸਕੂਲ ਵਿੱਚ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਅਤੇ ਬੜੇ ਚਾਵਾਂ ਨਾਲ ਮਨਾਇਆ ਗਿਆ। ਸਮਾਰੋਹ ਦੀ ਪ੍ਰਧਾਨਗੀ ਸਕੂਲ ਦੇ ਡਾਇਰੈਕਟਰ ਏ.ਕੇ. ਕੌਸ਼ਲ ਨੇ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸਮਿਸ ਨਾਲ ਸਬੰਧਤ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਵੀ ਹਿੱਸਾ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਸਾਂਤਾ ਕਲਾਜ਼ ਸਜੇ ਹੋਏ ਵਿਅਕਤੀ ਨੇ ਬੱਚਿਆਂ ਨੂੰ ਚਾਕਲੇਟ ਅਤੇ ਟਾਫੀਆਂ ਵੰਡੀਆਂ ।ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਡਾਇਰੈਕਟਰ ਏ.ਕੇ ਕੌਸ਼ਲ ਨੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ਅਤੇ ਕ੍ਰਿਸਮਿਸ ਦੇ ਤਿਓਹਾਰ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸੇਧ ਲੈ ਕੇ ਸੱਚਾ ਸੁੱਚਾ ਜੀਵਨ ਜਿਉਣ ਲਈ ਪ੍ਰੇਰਿਆ।