
ਸਕੂਲਾਂ ਵਿੱਚ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਕੁਰਾਲੀ 25 ਦਸੰਬਰ (ਰਜਨੀਕਾਂਤ ਗਰੋਵਰ):
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿੱਚ ਸਥਿਤ ਐਜੂਸਟਾਰ ਪਬਲਿਕ ਸਕੂਲ ਵਿੱਚ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸੇ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਨੇ ਕ੍ਰਿਸਮਿਸ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤੇ। ਸਾਂਤਾ ਕਲਾਜ਼ ਨੇ ਬੱਚਿਆਂ ਨੂੰ ਚਾਕਲੇਟ ਅਤੇ ਟਾਫ਼ੀਆਂ ਵੰਡੀਆਂ। ਇਸ ਦੌਰਾਨ ਅਧਿਆਪਕ ਅਮਨਜੋਤ ਕੌਰ ਦੀ ਦੇਖ-ਰੇਖ ਅਤੇ ਅਧਿਆਪਕਾਂ ਮੀਨਾ ਸ਼ਰਮਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਖੀਰ ਵਿੱਚ ਪ੍ਰਿੰਸੀਪਲ ਅਨੂ ਸ਼ਰਮਾ ਨੇ ਬੱਚਿਆਂ ਨੂੰ ਚਾਰ ਸਾਹਿਬਜਾਦਿਆਂ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸੇਧ ਲੈ ਕੇ ਸੱਚਾ ਜੀਵਨ ਜਿਉਣ ਲਈ ਪ੍ਰੇਰਿਆ।
ਇਸ ਮੌਕੇ ਕਪਿਲ ਮੋਹਨ ਅਗਰਵਾਲ ਨੇ ਦੱਸਿਆ ਕਿ ਪ੍ਰਭੂ ਯੀਯੂ ਮਸੀਹ ਇੱਕ ਅਜਿਹੇ ਮਹਾਨ ਵਿਅਕਤੀ ਸਨ। ਜਿਨ੍ਹਾਂ ਨੇ ਸਮਾਜ ਨੂੰ ਪਿਆਰ ਅਤੇ ਇਨਸਾਨੀਅਤ ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਦੁਨੀਆਂ ਦੇ ਸਾਰੇ ਲੋਕਾਂ ਨੂੰ ਪ੍ਰੇਮ ਅਤੇ ਭਾਈਚਾਰੇ ਨਾਲ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸ੍ਰੀ ਹਰਸ਼ ਗਰਚਾ, ਪਾਇਲ, ਈਸ਼ਾ ਅਗਰਵਾਲ, ਕੇਸ਼ਵ, ਸ਼ਵੇਤਾ, ਸਾਲੂ ਅਤੇ ਹੋਰ ਬੱਚਿਆਂ ਨੇ ਕ੍ਰਿਸਮਿਸ ਦੇ ਤਿਉਹਾਰ ਨੂੰ ਖੁਸ਼ੀ ਨਾਲ ਮਨਾਇਆ।