Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 12 ਮੌਤਾਂ, 867 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਫਿਰ ਤੋਂ ਲੋਕ ਕਾਫੀ ਭੈਅਭੀਤ ਹੋ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕਰੋਨਾ ਮਹਾਮਾਰੀ ਦੇ 867 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 44 ਹਜ਼ਾਰ 825 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 852 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 12 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 579 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 275 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 7, ਕੁਰਾਲੀ ਵਿੱਚ 14, ਲਾਲੜੂ ਵਿੱਚ 18, ਬੂਥਗੜ੍ਹ ਵਿੱਚ 30, ਘੜੂੰਆਂ ਵਿੱਚ 60, ਡੇਰਾਬੱਸੀ ਵਿੱਚ 118, ਖਰੜ ਵਿੱਚ 144 ਅਤੇ ਢਕੋਲੀ ਵਿੱਚ 201 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 8757 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 35 ਹਜ਼ਾਰ 489 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …