Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ ਇਕ ਦਿਨ ’ਚ 139 ਨਵੇਂ ਮਾਮਲੇ ਸਾਹਮਣੇ ਆਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ: ਸਰਦੀ ਦਾ ਮੌਸਮ ਸ਼ੁਰੂ ਹੋਣ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਅੱਜ ਮੁਹਾਲੀ ਵਿੱਚ ਇਕ ਹੀ ਦਿਨ ਵਿੱਚ ਕਰੋਨਾ ਮਹਾਮਾਰੀ ਦੇ 139 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਇਕੱਲੇ ਮੁਹਾਲੀ ਵਿੱਚ 68, ਖਰੜ ਵਿੱਚ 23, ਢਕੌਲੀ ਵਿੱਚ 19, ਕੁਰਾਲੀ ਵਿੱਚ 15, ਡੇਰਾਬੱਸੀ ਵਿੱਚ 8, ਘੜੂੰਆਂ ਵਿੱਚ 3, ਬੂਥਗੜ੍ਹ ਵਿੱਚ 2 ਅਤੇ ਲਾਲੜੂ ਵਿੱਚ 1 ਨਵਾਂ ਕੇਸ ਆਇਆ ਹੈ। ਉਂਜ ਪਹਿਲਾਂ ਤੋਂ ਪੀੜਤ ਵਿਅਕਤੀਆਂ ’ਚੋਂ ਅੱਜ 17 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤੇ ਗਏ ਹਨ। ਮੁਹਾਲੀ ਪ੍ਰਸ਼ਾਸਨ ਦੀ ਤਾਜ਼ਾ ਜਾਣਕਾਰੀ ਅਨੁਸਾਰ ਇਸ ਸਮੇਂ ਕਰੋਨਾ ਮਹਾਮਾਰੀ ਦੇ 312 ਨਵੇਂ ਐਕਟਿਵ ਕੇਸ ਹਨ ਅਤੇ ਪਿਛਲੇ ਸਮੇਂ ਤੋਂ ਲੈ ਕੇ ਹੁਣ ਤੱਕ 68026 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਂਜ ਹੁਣ ਤੱਕ 69 ਹਜ਼ਾਰ 413 ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ 1075 ਕਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ