Nabaz-e-punjab.com

ਕਰੋਨਾਵਾਇਰਸ: ਸਿਹਤ ਵਿਭਾਗ ਨੇ 28 ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

ਹੁਣ ਤੱਕ 1150 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ, 1038 ਰਿਪੋਰਟਾਂ ਨੈਗੇਟਿਵ, 49 ਰਿਪੋਰਟਾਂ ਪੈਂਡਿੰਗ

ਮੁਹਾਲੀ ਵਿੱਚ 2307 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ, 458 ਲੋਕ ਹਾਲੇ ਵੀ ਇਕਾਂਤਵਾਸ ਵਿੱਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਇੱਥੋਂ ਦੇ ਕਸਬਾ ਨਵਾਂ ਗਾਉਂ ਵਿੱਚ ਕਰੋਨਾਵਾਇਰਸ ਤੋਂ ਪੀੜਤ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵਧੇਰੇ ਚੌਕਸ ਹੋ ਗਿਆ ਹੈ। ਹੁਣ ਤੱਕ ਨਵਾਂ ਗਾਉਂ ਵਿੱਚ ਅੱਠ ਮਰੀਜ਼ਾਂ ਓਮ ਪ੍ਰਕਾਸ਼ ਸਮੇਤ ਸੁਨੀਲ ਕੁਮਾਰ (30), ਉਸ ਦੀ ਪਤਨੀ ਗਰੀਮਾ ਦੇਵੀ (26), ਬਜ਼ੁਰਗ ਮਾਂ ਰਾਜ ਰਾਣੀ (60), 1 ਮਹੀਨੇ ਦੀ ਮਾਸੂਮ ਬੱਚੀ ਅਤੇ ਸੁਨੀਲ ਦਾ ਸਾਲਾ ਰਿਤੇਸ਼ ਕੁਮਾਰ (20), ਪੀਲੂ ਮੱਲ (30) ਅਤੇ ਅੰਕਿਤ ਕੁਮਾਰ (25) ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ ’ਚੋਂ ਸਭ ਤੋਂ ਪਹਿਲੇ ਪੀੜਤ ਮਰੀਜ਼ ਓਮ ਪ੍ਰਕਾਸ਼ ਦੀ ਮੌਤ ਹੋ ਚੁੱਕੀ ਹੈ। ਅੰਕਿਤ ਕੁਮਾਰ ਬੈਂਕ ਦਾ ਮੁਲਾਜ਼ਮ ਹੈ ਜਦੋਂਕਿ ਸੁਨੀਲ ਕੁਮਾਰ ਅਤੇ ਪੀਲੂ ਮੱਲ ਦੋਵੇਂ ਪੀਜੀਆਈ ਦੇ ਕਰਮਚਾਰੀ ਹਨ। ਇਹ ਸਾਰੇ ਆਦਰਸ਼ ਨਗਰ ਦੇ ਵਸਨੀਕ ਹਨ। ਮ੍ਰਿਤਕ ਓਮ ਪ੍ਰਕਾਸ਼ ਨੂੰ ਛੱਡ ਕੇ ਉਕਤ ਸਾਰੇ ਪੀੜਤ ਵਿਅਕਤੀ ਇਕ ਹੀ ਮੁਹੱਲੇ ਵਿੱਚ ਅਤੇ ਇਕ ਹੀ ਇਮਾਰਤ ਵਿੱਚ ਰਹਿੰਦੇ ਹਨ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1150 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ’ਚੋਂ 1038 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 63 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ 49 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ਸਮੇਤ ਹੋਰਨਾਂ ਸਰਕਾਰੀ ਹਸਪਤਾਲਾਂ ਵਿੱਚ ਸਥਿਤ ਫਲੂ ਕਾਰਨਰਾਂ ’ਤੇ 28 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਏ ਗਏ ਹਨ। ਉਂਜ ਉਨ੍ਹਾਂ ਦੱਸਿਆ ਕਿ ਨਵਾਂ ਗਾਉਂ ਦੇ ਪ੍ਰਭਾਵਿਤ ਮੁਹੱਲੇ ’ਚੋਂ ਲਏ ਗਏ 26 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 14 ਮਰੀਜ਼ ਠੀਕ ਹੋ ਚੁੱਕੇ ਹਨ। ਜਿਨ੍ਹਾਂ ’ਚੋਂ ਅੱਠ ਮਰੀਜ਼ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ ਜਦੋਂਕਿ ਪਿਛਲੇ ਦਿਨੀਂ ਛੇ ਮਰੀਜ਼ਾਂ ਦੇ ਠੀਕ ਹੋਣ ਉਪਰੰਤ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਪ੍ਰੰਤੂ ਹਾਲੇ ਇਨ੍ਹਾਂ ਮਰੀਜ਼ਾਂ ਨੂੰ ਘਰ ਨਹੀਂ ਭੇਜਿਆ ਗਿਆ ਹੈ ਸਗੋਂ ਸਾਵਧਾਨੀ ਵਜੋਂ ਇਨ੍ਹਾਂ ਵਿਅਕਤੀਆਂ ਨੂੰ ਇੱਥੋਂ ਦੇ ਸੈਕਟਰ-70 ਵਿੱਚ ਬਣਾਏ ਗਏ ਵਿਸ਼ੇਸ਼ ਇਕਾਂਤਵਾਸ ਵਿੱਚ ਅਗਲੇ ਹੁਕਮਾਂ ਤੱਕ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
(ਬਾਕਸ ਆਈਟਮ)
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 2307 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ ਹੋ ਚੁੱਕੇ ਹੈ ਜਦੋਂਕਿ 458 ਵਿਅਕਤੀ ਹਾਲੇ ਵੀ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ’ਤੇ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਮੁੱਚੇ ਜ਼ਿਲ੍ਹੇ ਵਿੱਚ 47 ਪੀੜਤ ਮਰੀਜ਼ ਹਨ, ਜੋ ਪੀਜੀਆਈ, ਸਰਕਾਰੀ ਹਸਪਤਾਲ ਮੁਹਾਲੀ ਸਮੇਤ ਹੋਰ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ ਅਤੇ ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …