ਲੋਕ ਸੰਪਰਕ ਵਿਭਾਗ ’ਚੋਂ ਸਿਨੇਮਾ ਅਪਰੇਟਰ ਗੁਰਬਚਨ ਸਿੰਘ ਤੇ ਸੇਵਾਦਾਰ ਰਾਣੀ ਸੇਵਾਮੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਲੋਕ ਸੰਪਰਕ ਵਿਭਾਗ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਿਨੇਮਾ ਅਪਰੇਟਰ (ਸੀਓ) ਗੁਰਬਚਨ ਸਿੰਘ (32 ਸਾਲ ਸੇਵਾਕਾਲ) ਅਤੇ ਸੇਵਾਦਾਰ ਰਾਣੀ (29 ਸਾਲ ਸੇਵਾਕਾਲ) ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਐਸਏਐਸ ਨਗਰ (ਮੁਹਾਲੀ) ਤੋਂ ਸੇਵਾਮੁਕਤ ਹੋ ਗਏ। ਇਹਨਾਂ ਦੋਵੇਂ ਕਰਮਚਾਰੀਆਂ ਨੂੰ ਵਿਦਾਇਗੀ ਦੇਣ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀਮਤੀ ਰੁਚੀ ਕਾਲੜਾ ਨੇ ਕਿਹਾ ਕਿ ਜਿਸ ਸਮਰਪਣ ਦੀ ਭਾਵਨਾ ਨਾਲ ਇਨ੍ਹਾਂ ਦੋਵੇਂ ਕਰਮਚਾਰੀਆਂ ਨੇ ਕੰਮ ਕੀਤਾ ਹੈ, ਉਹ ਹੋਰਨਾਂ ਲਈ ਮਿਸਾਲ ਹੈ। ਅਧਿਕਾਰੀ ਨੇ ਇਨ੍ਹਾਂ ਦੋਵੇਂ ਕਰਮਚਾਰੀਆਂ ਦੀ ਲੰਮੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਦੋਵੇਂ ਕਰਮਚਾਰੀ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਂਦੇ ਰਹਿਣਗੇ।
ਇਸ ਮੌਕੇ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਲੰਮੇ ਸੇਵਾ ਕਾਲ ਦੌਰਾਨ ਵੱਡੀ ਗਿਣਤੀ ਅਧਿਕਾਰੀਆਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ, ਜਿਨ੍ਹਾਂ ਤੋਂ ਉਹਨਾਂ ਨੇ ਬਹੁਤ ਕੁਝ ਸਿੱਖਿਆ ਤੇ ਉਹ ਤਜਰਬਾ ਉਨ੍ਹਾਂ ਵੱਲੋਂ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਿੱਚ ਸਹਾਈ ਹੋਇਆ। ਉਨ੍ਹਾਂ ਕਿਹਾ ਕਿ ਉਹ ਆਪਣੇ ਨਾਲ ਯਾਦਾਂ ਦਾ ਵੱਡਾ ਖ਼ਜ਼ਾਨਾ ਲੈ ਕੇ ਜਾ ਰਹੇ ਹਨ ਤੇ ਸਮਾਜ ਲਈ ਕੰਮ ਕਰਨ ਦੀ ਜਿਹੜੀ ਪ੍ਰੇਰਨਾ ਉਨ੍ਹਾਂ ਨੂੰ ਵਿਭਾਗ ਵਿੱਚ ਕੰਮ ਕਰ ਕੇ ਮਿਲੀ ਹੈ, ਉਸ ਭਾਵਨਾ ਨਾਲ ਉਹ ਸਦਾ ਸਮਾਜ ਸੇਵਾ ਲਈ ਤਤਪਰ ਰਹਿਣਗੇ। ਇਸ ਮੌਕੇ ਸੇਵਾਦਾਰ ਰਾਣੀ ਨੇ ਕਿਹਾ ਕਿ ਵਿਭਾਗ ਵਿੱਚ ਸੇਵਾਕਾਲ ਦੌਰਾਨ ਉਨ੍ਹਾਂ ਨੇ ਕਈ ਕਿਸਮ ਦੇ ਉਤਰਾਅ ਚੜ੍ਹਾਅ ਦੇਖੇ ਪਰ ਉਨ੍ਹਾਂ ਨੇ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪੱਲਾ ਨਹੀਂ ਛੱਡਿਆ। ਉਨ੍ਹਾਂ ਨੇ ਵਿਭਾਗ ਦੇ ਸਮੂਹ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…