nabaz-e-punjab.com

ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ: ਸਿੱਧੂ

ਵਿਧਾਇਕ ਸਿੱਧੂ ਨੇ ਪਿੰਡ ਬਲੌਂਗੀ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 11 ਲੱਖ ਦੀ ਗਰਾਂਟ ਦਾ ਚੈੱਕ ਸੌਂਪਿਆ

ਅਮਨਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਐਸ.ਏ.ਐਸ. ਨਗਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਯੋਜਨਾ ਬੱਧ ਤਰੀਕੇ ਨਾਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਲੌਂਗੀ ਦੀ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਲਈ 11 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਸੌਂਪਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਰਕਾਰ ਵੱਲੋਂ ਮਿਲੀ ਗ੍ਰਾਂਟ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਦਾ ਮਿਆਰੀ ਹੋਣਾ ਵੀ ਯਕੀਨੀ ਬਣਾਇਆ ਜਾਵੇ। ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਇਹ ਗ੍ਰਾਂਟ ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਮੈਂਬਰ ਰਾਜ ਸਭਾ ਸ੍ਰੀਮਤੀ ਅੰਬਿਕਾ ਸੋਨੀ ਦੇ ਅਖ਼ਤਿਆਰੀ ਕੋਟੇ ’ਚੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਬਲੌਂਗੀ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਵੱਲੋਂ ਵੀ ਇਸ ਪਿੰਡ ਦੇ ਵਿਕਾਸ ਕਾਰਜਾਂ ਲਈ ਆਪਣੀ ਜੇਬ ’ਚੋਂ 15 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਇਸ ਮੌਕੇ ਬੀ.ਸੀ. ਪ੍ਰੇਮੀ, ਗੁਰਚਰਨ ਸਿੰਘ ਭੰਵਰਾ, ਕੁਲਵਿੰਦਰ ਸ਼ਰਮਾ, ਕੁਲਦੀਪ ਸਿੰਘ ਬਿੱਟੂ, ਪ੍ਰਧਾਨ ਮਨਜੀਤ ਸਿੰਘ, ਜਨਾਰਧਨ, ਹਰਜਿੰਦਰ ਸਿੰਘ ਰਾਜਨ, ਜੋਗਿੰਦਰ ਸਿੰਘ ਧਾਲੀਵਾਲ, ਪੰਚ ਜਰਨੈਲ ਸਿੰਘ ਰਾਮਨਾਥ, ਕੁਲਵੰਤ ਰਾਣਾ, ਚੌਧਰੀ ਹਰੀ ਪਾਲ ਚੋਲਟਾ, ਦਵਿੰਦਰ ਸਿੰਘ ਬੱਬੂ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…