ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਸਿਟੀਜਨ ਡਿਵੈਲਪਮੈਂਟ ਅਤੇ ਵੈਲਫੇਅਰ ਫੋਰਮ ਦੇ ਇੱਕ ਵਫ਼ਦ ਨੇ ਅੱਜ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਗੱਠਜੋੜ ਦੇ ਕੌਂਸਲਰਾਂ ਤੋਂ ਵੱਖਰੇ ਤੋਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਿਜਲੀ ਪਾਣੀ ਦੀਆਂ ਕੀਮਤਾਂ ਵਧਾਉਣ ਦੇ ਖ਼ਿਲਾਫ਼ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਡੀ ਸੀ ਦਫਤਰ ਅੱਗੇ ਬਿਜਲੀ ਬਿਲਾਂ ਤੇ ਪਾਣੀ ਦੀਆਂ ਦਰਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਮੰਗ ਪੱਤਰ ਵਿਚ ਫੋਰਮ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਵਿਚ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤਾ ਗਿਆ ਵਾਧਾ ਅਤੇ ਗਮਾਡਾ ਵੱਲੋਂ ਮੁਹਾਲੀ ਵਿੱਚ ਕੀਤਾ ਗਿਆ ਪਾਣੀ ਦੇ ਰੇਟਾਂ ਵਿੱਚ ਵਾਧਾ ਵਾਪਸ ਲਿਆ ਜਾਵੇ। ਇਸ ਮੌਕੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਫੋਰਮ ਦੇ ਜਨਰਲ ਸਕੱਤਰ ਕੇ ਐਨ ਸ਼ਰਮਾ, ਸੁੱਚਾ ਸਿੰਘ ਕਲੋੜ ਅਤੇ ਹੋਰ ਅਹੁਦੇਦਾਰ ਮੌਜੂਦ ਸਨ। ਸੰਸਥਾ ਦੇ ਆਗੂਆਂ ਨੇ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ 30 ਦਿਨਾਂ ਦੇ ਅੰਦਰ ਅੰਦਰ ਬਿਜਲੀ ਅਤੇ ਪਾਣੀ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਨਹੀਂ ਲਿਆ ਤਾਂ ਇਸ ਸਬੰਧੀ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…