ਨਾਗਰਿਕਤਾ ਸੋਧ ਕਾਨੂੰਨ: ਮੁਹਾਲੀ ਵਿੱਚ 3 ਜਨਵਰੀ ਨੂੰ ਮਨਾਇਆ ਜਾਵੇਗਾ ਕਾਲਾ ਦਿਨ

ਫੇਜ਼-11 ਦੀ ਮਸਜਿਦ ਦੇ ਮੁੱਖ ਗੇਟ ’ਤੇ ਟੰਗਿਆਂ ਕਾਲਾ ਦਿਨ ਮਨਾਉਣ ਵਾਲਾ ਪੋਸਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਆਮ ਲੋਕਾਂ ਵੱਲੋਂ ਥਾਂ ਥਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਘੱਟ ਗਿਣਤੀ ਲੋਕਾਂ ਵਿੱਚ ਦੇਸ਼ ਦੇ ਹੁਕਮਰਾਨਾਂ ਵਿੱਚ ਗੁੱਸੇ ਦੀ ਲਹਿਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਪਾਰਟੀ ਵੀ ਇਸ ਕਾਲੇ ਕਾਨੂੰਨ ਦੇ ਖ਼ਿਲਾਫ਼ ਡਟਣ ਕਾਰਨ ਆਮ ਲੋਕਾਂ ਦੇ ਵਿਰੋਧ ਨੇ ਜਨ ਅੰਦਲਨ ਦਾ ਰੂਪ ਧਾਰ ਲਿਆ ਹੈ।
ਇਸ ਸਬੰਧੀ ਜ਼ਿਲ੍ਹਾ ਮੁਹਾਲੀ ਨਾਲ ਸਬੰਧਤ ਸਮੂਹ ਮੁਸਲਿਮ ਵੈਲਫੇਅਰ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਵੱਖ ਵੱਖ ਧਰਮਾਂ ਦੇ ਲੋਕਾਂ ਦੇ ਸਹਿਯੋਗ ਨਾਲ 3 ਜਨਵਰੀ ਨੂੰ ਮੁਹਾਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਰੋਸ ਵਜੋਂ ਕਾਲਾ ਦਿਨ ਮਨਾਇਆ ਜਾਵੇਗਾ। ਇਸ ਸਬੰਧੀ ਆਮ ਨਾਗਰਿਕਾਂ ਦੀ ਲਾਮਬੰਦੀ ਲਈ ਸ਼ਹਿਰਾਂ ਅਤੇ ਪਿੰਡਾਂ ਅਤੇ ਕਲੋਨੀਆਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਆਗੂ ਵਕੀਲ ਮੁਹੰਮਦ ਸਲੀਮ ਅਤੇ ਘੱਟ ਗਿਣਤੀਆਂ ਕਾਂਗਰਸ ਜ਼ਿਲ੍ਹਾ ਦੇ ਚੇਅਰਮੈਨ ਡਾ. ਅਨਵਰ ਹੁਸੈਨ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇੱਥੋਂ ਦੇ ਫੇਜ਼-11 ਸਥਿਤ ਮਸਜਿਦ ਵਿੱਚ ਦੁਪਹਿਰ 1 ਵਜੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਜੁੰਮੇ ਦੀ ਨਮਾਜ ਪੜੀ ਜਾਵੇਗੀ। ਇਸ ਤੋਂ ਬਾਅਦ ਹੋਰਨਾਂ ਵਰਗਾਂ ਨਾਲ ਮਿਲ ਕੇ ਸਾਂਝੇ ਤੌਰ ’ਤੇ ਕਾਲਾ ਦਿਨ ਮਨਾਉਂਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਾਲਾ ਦਿਨ ਮਨਾਉਣ ਸਬੰਧੀ ਮਸਜਿਦ ਦੇ ਮੁੱਖ ਗੇਟ ਉੱਤੇ ਪੋਸਟਰ ਟੰਗਿਆ ਗਿਆ ਹੈ। ਮੁਸਲਿਮ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਦਰਸ਼ਨ ਦੌਰਾਨ ਪੂਰੀ ਤਰ੍ਹਾਂ ਅਮਨ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਦਾ ਮਕਸਦ ਸਿਰਫ਼ ਲੋਕਤੰਤਰ ਤਰੀਕੇ ਰਾਹੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…