ਖਰੜ ਸਬ ਡਿਵੀਜ਼ਨ ਦੇ ਸਮੂਹ ਪਿੰਡਾਂ ਤੇ ਸ਼ਹਿਰ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ: ਸ੍ਰੀਮਤੀ ਬਰਾੜ

ਗਰੈਸਟਨ ਰਿਜ਼ੋਰਟ ਖਾਨਪੁਰ ਵਿੱਚ ਗਰਾਉਂਡ ਲੈਵਲ ਟਰੇਨਰਾਂ ਦੀ ਤਿੰਨ ਰੋਜ਼ਾ ਟਰੇਨਿੰਗ ਸਮਾਪਤ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਮਈ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਸਕੀਮ ਤਹਿਤ ਆਰੰਭੇ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਸਫਲਤਾਪੂਰਵਕ ਚਲਾਇਆ ਜਾਵੇਗਾ ਤਾਂ ਕਿ ਸਬ ਡਵੀਜ਼ਨ ਖਰੜ ਦੇ ਹਰ ਪਿੰਡ ਤੇ ਸ਼ਹਿਰ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਵਿਚਾਰ ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ‘ਡੋਪੋ’ ਮੁਹਿੰਮ ਤਹਿਤ ਸਬ ਡਵੀਜ਼ਨ ਪੱਧਰ ਤੇ ਭਰਤੀ ਕੀਤੇ ਗਏ ਗਰਾਊਂਡ ਲੈਵਲ ਟਰੈਨਰਾਂ ਨੂੰ ਗਰੈਸਟਨ ਰਿਜ਼ੋਰਟ ਖਾਨਪੁਰ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਟਰੇਨਿੰਗ ਦੌਰਾਨ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਗਰਾਊਡ ਲੈਵਲ ਟਰੈਨਰਾਂ ਨੂੰ ਤਿੰਨ ਦਿਨਾਂ ਵਿਚ ਸਿਹਤ ਵਿਭਾਗ, ਮਾਸਟਰ ਟਰੇਨਰਾਂ ਅਤੇ ਹੋਰਨਾਂ ਵਲੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਕਿਵੇਂ ਰੋਕਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਨੂੰ ਸਫਲਤਪੂਰਵਕ ਨੇਪਰੇ ਚਾੜਨ ਲਈ ਸਬ ਡਵੀਜ਼ਨ ਖਰੜ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇ ਅਤੇ ਜੋ ਨੌਜਵਾਨ ਜਾਂ ਹੋਰ ਕੋਈ ਨਸ਼ਾ ਕਰਦਾ ਹੈ ਉਨ੍ਹਾਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਤਿੰਨ ਗਰਾਊਡ ਲੈਵਲ ਟਰੇਨਰ ਤੇ ਇੱਕ ਅਧਿਕਾਰੀ ਦੀ ਟੀਮ ਬਣਾਈ ਗਈ ਹੈ ਜਿਨ੍ਹਾਂ ਨੁੰ 15-15 ਪਿੰਡ ਦਿੱਤੇ ਗਏ ਹਨ ਅਤੇ ਮਿਤੀ 10 ਮਈ ਤੋਂ 17 ਮਈ ਤੱਕ ਪਿੰਡਾਂ ਵਿਚ ਬਣਾਈਆਂ ਗਈਆਂ ਨਿਗਰਾਨ ਕਮੇਟੀਆਂ ਦੀ ਹਾਜ਼ਰੀ ਵਿਚ ਪਿੰਡਾਂ ਵਿਚ ਜਾ ਕੇ ਕੈਂਪ ਲਗਾ ਕੇ ਨਸ਼ਿਆਂ ਦੇ ਖਿਲਾਫ ਲੋਕਾਂ ਨੁੂੰ ਜਾਗਰੂਕ ਕਰਨਗੇ।
ਇਸ ਮੌਕੇ ਸਰਕਾਰੀ ਹਸਪਤਾਲ ਖਰੜ ਦੇ ਐਸਐਮਓ ਡਾ. ਸੁਰਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਮਾਸਟਰ ਟਰੇਨਰ, ਸ਼ੀਤਲ ਮਿੱਢਾ, ਪ੍ਰੀਤੀ, ਸੰਦੀਪ ਕੌਰ, ਸਤਵਿੰਦਰ ਸਿੰਘ, ਮਲਿਕਾ ਰਾਣੀ ਸਮੇਤ ਹੋਰਨਾਂ ਬੁਲਾਰਿਆਂ ਵਲੋਂ ਆਪਣੇ ਭਾਸ਼ਨ ਵਿਚ ਟਰੇਨਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਐਮ.ਓ. ਘੜੂੰਆਂ ਕੁਲਜੀਤ ਕੌਰ, ਬੀ.ਪੀ.ਈ.ਓ.ਕ੍ਰਿਸ਼ਨਪੁਰੀ, ਸੀ.ਡੀ.ਪੀ.ਓ. ਅੰਬਰ ਵਾਲੀਆਂ, ਕੌਸਲਰ ਦਰਸ਼ਨ ਸਿੰਘ ਸਿਵਜੋਤ, ਸੁਨੀਲ ਕੁਮਾਰ, ਅਮਰਜੀਤ ਸਿੰਘ, ਅਮਰੀਕ ਸਿੰਘ ਹੈਪੀ, ਪਿਆਰਾ ਸਿੰਘ, ਸੰਜੀਵ ਕੁਮਾਰ, ਅਵਤਾਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ,ਪਿੰਡਾਂ ਦੇ ਸਰਪੰਚ, ਪੰਚ, ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਕੌਸਲਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…