ਸ਼ਹਿਰ ਵਾਸੀਆਂ ਨੇ ਕਾਂਗਰਸ ਸਰਕਾਰ ਦੀਆਂ ਲੋਕਪੱਖੀ ਨੀਤੀਆਂ ’ਤੇ ਮੋਹਰ ਲਾਈ: ਬਲਬੀਰ ਸਿੱਧੂ

ਕੈਪਟਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਗਲੀ ਸਰਕਾਰ ਵੀ ਕਾਂਗਰਸ ਦੀ ਬਣੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਗੋਬਾਗ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਬਣੇਗੀ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸੈਮੀ ਫਾਈਨਲ ਉਨ੍ਹਾਂ ਨੇ ਜਿੱਤ ਲਿਆ ਹੈ ਅਤੇ ਹੁਣ ਸਾਰਾ ਧਿਆਨ ਵਿਕਾਸ ਕੰਮਾਂ ਅਤੇ ਸੂਬੇ ਦੀ ਤਰੱਕੀ ਵੱਲ ਕੇਂਦਰਿਤ ਕੀਤਾ ਜਾਵੇਗਾ ਅਤੇ ਬਾਕੀ ਰਹਿ ਕੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਅੱਜ ਇੱਥੇ ਚੋਣ ਨਤੀਜਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਲੋਕਪੱਖੀ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਕੈਪਟਨ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ 50 ਸੀਟਾਂ ’ਚੋਂ ਕਾਂਗਰਸ ਨੇ 37 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਮੁਹਾਲੀ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ (ਆਪ), ਅਕਾਲੀ ਦਲ ਅਤੇ ਭਾਜਪਾ ਨੂੰ ਸਿਆਸੀ ਪਿੜ ’ਚੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਆਪਣਾ ਖਾਤਾ ਖੋਲ੍ਹਣ ਵਿੱਚ ਅਸਫਲ ਰਹੀਆਂ ਹਨ। ਮੁਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਹਾਲੀ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਲੌਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕੀਤਾ ਗਿਆ ਹੈ। ਜਿਸ ਕਾਰਨ ਕਾਂਗਰਸ ਨੂੰ ਵਿਸ਼ਾਲ ਜਨ ਸਮਰਥਨ ਮਿਲਿਆ ਹੈ। ਇਸ ਤੋਂ ਇਹ ਵੀ ਸਿੱਧ ਹੋ ਗਿਆ ਹੈ ਕਿ ਕਾਂਗਰਸ ਅਗਲੇ ਵਰ੍ਹੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…