ਡੰਪਿੰਗ ਗਰਾਊਂਡ ਵਿੱਚ ਸ਼ਹਿਰ ਦੇ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਮੇਅਰ

ਮੇਅਰ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਲਿਆ ਜਾਇਜ਼ਾ

ਰੋਜ਼ਾਨਾ 600 ਟਨ ਕੂੜੇ ਦੀ ਹੋ ਰਹੀ ਹੈ ਪ੍ਰੋਸੈਸਿੰਗ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਨਅਤੀ ਖੇਤਰ ਨਾਲ ਲਗਦੇ ਡੰਪਿੰਗ ਗਰਾਉਂਡ ਵਿੱਚ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਐਕਸੀਅਨ ਹਰਪ੍ਰੀਤ ਸਿੰਘ ਮੌਕੇ ’ਤੇ ਪਹੁੰਚ ਕੇ ਇਸ ਕਾਰਜ ਦਾ ਜਾਇਜ਼ਾ ਲਿਆ। ਜੀਤੀ ਸਿੱਧੂ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਪਿਛਲੇ 5-6 ਮਹੀਨੇ ਤੋਂ ਇੱਥੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਥਾਂ ’ਤੇ ਲਗਪਗ 300 ਲੱਖ ਟਨ ਕੂੜੇ ’ਚੋਂ 50 ਹਜ਼ਾਰ ਟਨ ਕੂੜੇ ਨੂੰ ਪ੍ਰੋਸੈੱਸ ਕੀਤਾ ਜਾ ਚੁੱਕਾ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਰੋਜ਼ਾਨਾ 80 ਟਨ ਕੂੜਾ ਪੈਦਾ ਹੁੰਦਾ ਹੈ, ਜਿਸ ’ਚੋਂ 50 ਟਨ ਕੂੜਾ ਡੰਪਿੰਗ ਗਰਾਉਂਡ ਵਿੱਚ ਸੁੱਟਿਆਂ ਜਾਂਦਾ ਹੈ ਜਦੋਂਕਿ ਬਾਕੀ ਗਿੱਲਾ ਕੂੜਾ ਨਗਰ ਨਿਗਮ ਦੀਆਂ 16 ਹੋਰਨਾਂ ਥਾਵਾਂ ਉੱਤੇ ਪ੍ਰੋਸੈਸ ਕੀਤਾ ਜਾਂਦਾ ਹੈ। ਜਿਸ ਤੋਂ ਖਾਦ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੇ ਰੋਜ਼ਾਨਾ 600 ਟਨ ਦੇ ਕਰੀਬ ਕੂੜੇ ਨੂੰ ਪ੍ਰੋਸੈੱਸ ਕੀਤਾ ਜਾ ਰਿਹਾ ਹੈ ਅਤੇ ਜੇਕਰ ਬਰਸਾਤਾਂ ਦਾ ਮੌਸਮ ਪਿਛਲੇ ਸਾਲ ਲੰਮਾ ਨਾ ਚਲਦਾ ਤਾਂ ਇਹ ਕੰਮ ਕਾਫ਼ੀ ਹੱਦ ਤੱਕ ਮੁਕੰਮਲ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਕੂੜੇ ਦੀ ਪ੍ਰੋਸੈਸਿੰਗ ਦੇ ਮਾਮਲੇ ਵਿੱਚ ਬਹੁਤ ਵਿਘਨ ਪਾਉਂਦਾ ਹੈ ਅਤੇ ਕੰਮ ਪੂਰੀ ਤਰ੍ਹਾਂ ਰੁਕ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਵਾਰ ਬਰਸਾਤਾਂ ਨਾਰਮਲ ਰਹੀਆਂ ਤਾਂ ਇਸ ਸਾਲ ਦੇ ਅਖੀਰ ਤੱਕ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਗਰਾਉਂਡ ਲੈਵਲ ਦੇ ਬਰਾਬਰ ਕਰ ਦਿੱਤਾ ਜਾਵੇਗਾ।
ਮੇਅਰ ਨੇ ਕਿਹਾ ਕਿ ਇਸ ਡੰਪਿੰਗ ਗਰਾਊਂਡ ਵਿੱਚ ਸੈਗਰੀਗੇਸ਼ਨ ਦਾ ਕੰਮ ਵੀ ਨਿਰੰਤਰ ਚੱਲ ਰਿਹਾ ਹੈ। ਕੂੜੇ ’ਚੋਂ ਲਿਫ਼ਾਫ਼ੇ ਕੱਢੇ ਜਾ ਰਹੇ ਹਨ ਅਤੇ ਨਾਲ ਹੀ ਹੋਰ ਜਲਨਸ਼ੀਲ ਪਦਾਰਥ ਵੱਖਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਿਸ ਤੇਜ਼ੀ ਨਾਲ ਇੱਥੇ ਕੰਮ ਚੱਲ ਰਿਹਾ ਹੈ ਉਸ ਨਾਲ ਇਸ ਸਾਲ ਦੇ ਅੰਤ ਤੱਕ ਮੁਹਾਲੀ ਦੇ ਡੰਪਿੰਗ ਗਰਾਊਂਡ ਦੇ ਇਸ ਕੂੜੇ ਦੀ ਪ੍ਰੋਸੈਸਿੰਗ ਦਾ ਇਹ ਕੰਮ ਮੁਕੰਮਲ ਹੋ ਜਾਵੇਗਾ।
ਇਸ ਮੌਕੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸ਼ਹਿਰ ਵਾਸੀ ਅਤੇ ਸਨਅਤਕਾਰਾਂ ਨਾਲ ਡੰਪਿੰਗ ਗਰਾਊਂਡ ਵੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ ਅਤੇ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਇਸ ਵਾਅਦੇ ਨੂੰ ਪੂਰਾ ਕਰਨ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਡੰਪਿੰਗ ਗਰਾਊਂਡ ਕਾਰਨ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…