ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਾਹਲੋਂ ਵੱਲੋਂ ਮੇਅਰ ਦੇ ਪੁੱਤਰ ਕੌਂਸਲਰ ਸਰਬਜੀਤ ਸਮਾਣਾ ਦਾ ਸਨਮਾਨ

ਅੰਕੁਰ ਵਸ਼ਿਸ਼ਟ, ਮੁਹਾਲੀ, 13 ਦਸੰਬਰ
ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਪੁੱਜਣ ’ਤੇ ਮੇਅਰ ਕੁਲਵੰਤ ਸਿੰਘ ਦੇ ਸਪੁੱਤਰ ਤੇ ਯੁਵਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਕਾਹਲੋਂ ਨੇ ਕਿਹਾ ਕਿ ਇਸ ਪਰਿਵਾਰ ਨੇ ਜਿਥੇ ਮੁਹਾਲੀ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਉਥੇ ਨਗਰ ਨਿਗਮ ਦੇ ਕੰਮਾਂ ਵਿੱਚ ਵੀ ਕਦੇ ਵੀ ਖੜੋਤ ਨਹੀਂ ਆਉਣ ਦਿੱਤੀ। ਅਕਾਲੀ ਆਗੂ ਨੇ ਆਪਣੀ ਸੁਰ ਨਰਮ ਕਰਦਿਆਂ ਕਿਹਾ ਕਿ ਮੇਅਰ ਮੁਹਾਲੀ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰ ਰਹੇ ਹਨ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਤਹਿਸੀਲਦਾਰ, ਸੀਤਲ ਸਿੰਘ, ਅਰਵਿੰਦਰ ਸਿੰਘ ਬਿੰਨੀ ਇੰਚਾਰਜ ਆਈ ਤੇਜਿੰਦਰ ਸਿੰਘ ਸ਼ੇਰਗਿੱਲ ਜਨਰਲ ਸਕੱਤਰ ਮੁਹਾਲੀ, ਹਰਿੰਦਰ ਸਿੰਘ ਖਹਿਰਾ ਇੰਚਾਰਜ ਪਬਲਿਕ ਸਿਟੀ ਮੁਹਾਲੀ, ਪੰਜਾਬ ਸਿੰਘ ਕੰਗ, ਨਸੀਬ ਸਿੰਘ ਸੰਧੂ, ਪਰਮਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਤੂਰ ਸੀਨੀਅਰ ਪ੍ਰਧਾਨ ਐਸਓਆਈ ਮਾਲਵਾ ਜੋਨ-2, ਦਵਿੰਦਰ ਸਿੰਘ ਡੇਰਾਬੱਸੀ, ਰਵਿੰਦਰ ਸਿੰਘ ਸ਼ਾਮਪੁਰ, ਨਰਿੰਦਰ ਸਿੰਘ ਬਰਾੜ ਫੇਜ਼-11, ਮਦਨ ਗੋਇਲ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…