Nabaz-e-punjab.com

ਸ਼ਹਿਰ ਵਾਸੀ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਡਾਢੇ ਪ੍ਰੇਸ਼ਾਨ, ਪ੍ਰਸ਼ਾਸਨ ਬੇਖ਼ਬਰ

ਫੇਜ਼-9 ਵਿੱਚ ਘਰ ਦੇ ਬਾਹਰ ਆਵਾਰਾ ਕੁੱਤੇ ਨੇ ਅੌਰਤ ਨੂੰ ਵੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ, ਪ੍ਰੰਤੂ ਮੁਹਾਲੀ ਨਗਰ ਨਿਗਮ ਵੱਲੋਂ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇੱਥੋਂ ਦੇ ਫੇਜ਼-9 ਦੀ ਵਸਨੀਕ ਪਰਮਜੀਤ ਕੌਰ (32) ਨੂੰ ਘਰ ਦੇ ਬਾਹਰ ਇਕ ਆਵਾਰਾ ਕੁੱਤੇ ਨੇ ਵੱਢ ਲਿਆ। ਉਹ ਆਪਣੇ ਘਰ ਤੋਂ ਕਿਤੇ ਬਾਹਰ ਜਾ ਰਹੀ ਸੀ। ਪੀੜਤ ਪਰਮਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਤੋਂ ਬਾਹਰ ਨਿਕਲੀ ਤਾਂ ਉਨ੍ਹਾਂ ਦੇ ਘਰ ਦੇ ਬਾਹਰ ਗਲੀ ਵਿੱਚ ਬੈਠੇ ਆਵਾਰਾ ਕੁੱਤਿਆਂ ਦੇ ਝੁੰਡ ’ਚੋਂ ਇਕ ਕੁੱਤੇ ਨੇ ਅਚਾਨਕ ਉਸ ’ਤੇ ਹਮਲਾ ਬੋਲ ਦਿੱਤਾ। ਆਵਾਰਾ ਕੁੱਤੇ ਦੇ ਵੱਢਣ ਨਾਲ ਉਸ ਦੀ ਲੱਤ ’ਤੇ ਕਾਫ਼ੀ ਡੂੰਘੇ ਜ਼ਖ਼ਮ ਹੋ ਗਏ ਹਨ। ਪੀੜਤ ਅਨੁਸਾਰ ਆਵਾਰਾ ਕੁੱਤੇ ਨੇ ਉਸ ਨੂੰ ਥਰਡ ਡਿਗਰੀ ਵੱਢਿਆ ਗਿਆ ਹੈ। ਪਰਿਵਾਰਕ ਮੈਂਬਰਾਂ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਅਤੇ ਦਵਾਈ ਬੂਟੀ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਫੇਜ਼-9 ਦੇ ਰਿਹਾਇਸ਼ੀ ਖੇਤਰ ਵਿੱਚ ਅਤੇ ਸ਼ੋਅਰੂਮਾਂ ਦੇ ਪਿੱਛਲੇ ਪਾਸੇ ਸੜਕ ਦੇ ਦੋਵੇਂ ਪਾਸੇ ਹਮੇਸ਼ਾ ਆਵਾਰਾ ਕੁੱਤੇ ਬੈਠੇ ਅਤੇ ਘੁੰਮਦੇ ਫਿਰਦੇ ਰਹਿੰਦੇ ਹਨ। ਜਿਸ ਕਾਰਨ ਲੋਕਾਂ ਵਿੱਚ ਕਾਫੀ ਦਹਿਸਤ ਪਾਈ ਜਾ ਰਹੀ ਹੈ ਅਤੇ ਕਾਫੀ ਲੋਕਾਂ ਨੇ ਪਾਰਕਾਂ ਵਿੱਚ ਸੈਰ ਕਰਨ ਜਾਣ ਤੋਂ ਵੀ ਬੰਦ ਕਰ ਦਿੱਤਾ ਹੈ। ਮਾਰਕੀਟ ’ਚੋਂ ਸਮਾਨ ਲੈਣ ਜਾਣ ਲਈ ਜਾਨ ਤਲੀ ’ਤੇ ਰੱਖ ਕੇ ਜਾਣਾ ਪੈਂਦਾ ਹੈ। ਇਸ ਤੋਂ ਪਹਿਲਾਂ ਵੀ ਕਾਫੀ ਲੋਕਾਂ ਨੂੰ ਆਵਾਰਾ ਕੁੱਤਿਆਂ ਵੱਲੋਂ ਵੱਢਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਸਥਾਨਕ ਲੋਕ ਮੁਹਾਲੀ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਸ਼ਿਕਾਇਤਾਂ ਦੇ ਕੇ ਥੱਕ ਚੁੱਕੇ ਹਨ ਲੇਕਿਨ ਹਾਲੇ ਤੱਕ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਨਹੀਂ ਮਿਲਿਆ ਹੈ।

Load More Related Articles

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…