Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਦਿਲਪ੍ਰੀਤ ਉਰਫ਼ ਬਾਬਾ ਡਾਕਟਰਾਂ ਦੀ ਸਲਾਹ ’ਤੇ ਪੀਜੀਆਈ ਵਿੱਚ ਕਰਵਾਇਆ ਸਿਟੀ ਸਕੈਨ ਸੀਆਈਏ ਸਟਾਫ਼ ਮੁਹਾਲੀ ਵਿੱਚ ਗੈਂਗਸਟਰ ਦਿਲਪ੍ਰੀਤ ਤੋਂ ਬੁੱਧਵਾਰ ਸ਼ਾਮ ਨੂੰ ਪੁਲੀਸ ਨੇ ਕੀਤੀ ਪੁੱਛਗਿੱਛ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦਾ ਅੱਜ ਡਾਕਟਰਾਂ ਦੀ ਸਲਾਹ ’ਤੇ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਸਿਟੀ ਸਕੈਨ ਕਰਵਾਇਆ ਗਿਆ। ਇਸ ਮਗਰੋਂ ਸ਼ਾਮ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਖਰੜ ਸਥਿਤ ਕੈਂਪਸ ਵਿੱਚ ਵੱਖ ਵੱਖ ਅਧਿਕਾਰੀਆਂ ਵੱਲੋਂ ਲੰਮਾ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਸੰਪਰਕ ਕਰਨ ’ਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਰਾਜਨ ਪਰਵਿੰਦਰ ਸਿੰਘ ਨੇ ਸਿਰਫ਼ ਏਨਾ ਹੀ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿੱਚ ਦੱਸਣ ਬਾਰੇ ਕੋਈ ਗੱਲ ਨਹੀਂ ਹੈ। ਜੇਕਰ ਕੁਝ ਵੀ ਪਤਾ ਲੱਗਦਾ ਤਾਂ ਸਬੰਧਤ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਸੀਆਈਏ ਸਟਾਫ਼ ਵਿੱਚ ਪੁੱਛਗਿੱਛ ਤੋਂ ਬਾਅਦ ਦਿਲਪ੍ਰੀਤ ਨੂੰ ਵਾਪਸ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ। ਉਹ ਪਹਿਲੀ ਮੰਜ਼ਲ ’ਤੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਹਨ। ਹਸਪਤਾਲ ਵਿੱਚ ਜਿੱਥੇ ਗੈਂਗਸਟਰ ਦਾਖ਼ਲ ਹੈ। ਉਸ ਵਾਰਡ ਦੇ ਬਾਹਰ ਅਸਲਾਧਾਰੀ ਪੁਲੀਸ ਜਵਾਨਾਂ ਦਾ ਪਹਿਰਾ ਲਗਾਇਆ ਗਿਆ ਹੈ ਅਤੇ ਪੁੱਛਗਿੱਛ ਤੋਂ ਬਿਨਾਂ ਕਿਸੇ ਨੂੰ ਵੀ ਵਾਰਡ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਪਰਮੀਸ਼ ’ਤੇ ਹਮਲੇ ਤੋਂ ਬਾਅਦ ਦਿਲਪ੍ਰੀਤ ਦੇ ਬੰਦਿਆਂ ਨੇ 20 ਲੱਖ ਰੁਪਏ ਦੀ ਫਿਰੌਤੀ ਲਈ ਸੀ। ਜਿਸ ’ਚੋਂ 10 ਲੱਖ ਦਿਲਪ੍ਰੀਤ ਨੂੰ ਦਿੱਤੇ ਗਏ ਸੀ ਅਤੇ 10 ਲੱਖ ਲੱਕੀ ਲੈ ਗਿਆ ਸੀ। ਹਾਲਾਂਕਿ ਪਰਮੀਸ਼ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਸੁਰੱਖਿਆ ਗਾਰਡ ਲਏ ਸੀ ਲੇਕਿਨ ਫਿਰੌਤੀ ਵਾਲੀ ਗੱਲ ਉਸ ਨੇ ਪੁਲੀਸ ਤੋਂ ਪੂਰੀ ਤਰ੍ਹਾਂ ਛੁਪਾ ਕੇ ਰੱਖੀ ਹੈ। ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੁਲੀਸ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਗਾਇਕ ਤੋਂ ਫਿਰੌਤੀ ਲੈਣ ਬਾਰੇ ਪੁੱਛੇ ਜਾਣ ’ਤੇ ਪੁਲੀਸ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਮੀਡੀਆ ਤੋਂ ਹੀ ਅਜਿਹੀ ਜਾਣਕਾਰੀ ਮਿਲੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਤਾਂ ਗਾਇਕ ਪਰਮੀਸ਼ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ