nabaz-e-punjab.com

ਸਿਵਲ ਸਕੱਰਤਰੇਤ ਦੇ ਮੁਲਾਜ਼ਮ ਸੰਤ ਸਿੰਘ ਅਬਰਾਵਾਂ ਸੇਵਾਮੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਪੰਜਾਬ ਸਿਵਲ ਸਕੱਤਰੇਤ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੇ ਸਾਬਕਾ ਚੇਅਰਮੈਨ ਸ੍ਰ. ਸੰਤ ਸਿੰਘ ਅਬਰਾਵਾਂ ਅੱਜ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਦਫ਼ਤਰ ਵਿੱਚ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸੀ। ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਸੇਵਾਮੁਕਤੀ ਨੇ ਆਪਣੇ ਮੁਲਾਜ਼ਮ ਦੀਆਂ ਸ਼ਾਨਦਾਰ ਸੇਵਾਵਾਂ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਸੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਕਿਹਾ ਕਿ ਸੰਤ ਸਿੰਘ ਨੇ ਹਮੇਸ਼ਾ ਹੀ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੀਤੀ ਹੈ। ਉਹ ਆਪਣੀ ਡਿਊਟੀ ਅਤੇ ਕੰਮ ਪ੍ਰਤੀ ਹਮੇਸ਼ਾ ਵਫ਼ਾਦਾਰ ਰਹੇ ਹਨ।
ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਉਹ ਲੰਮਾ ਸਮਾਂ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨਾਲ ਤਾਇਨਾਤ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਡਿਊਟੀ ਕੀਤੀ ਹੈ। ਇਸ ਤੋਂ ਪਿਛਲੀ ਬਾਦਲ ਸਰਕਾਰ ਵੇਲੇ ਸਾਬਕਾ ਬਿਜਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਕਾਂਗਰਸ ਪਾਰਟੀ ਦੀਆਂ ਸਰਕਾਰਾਂ ਵੇਲੇ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੀ ਵਜ਼ਾਰਤ ਵੇਲੇ ਉਹ ਪੰਚਾਇਤ ਮੰਤਰੀ ਮਾਸਟਰ ਜਗੀਰ ਸਿੰਘ, ਸਾਬਕਾ ਕੈਬਨਿਟ ਮੰਤਰੀ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਕੈਬਨਿਟ ਮੰਤਰੀਆਂ ਨਾਲ ਤਾਇਨਾਤ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਸ੍ਰ. ਸੰਤ ਸਿੰਘ ਬਹੁਤ ਮਿਹਨਤੀ ਵਰਕਰ ਸਨ। ਉਨ੍ਹਾਂ ਨੇ ਆਪਣੇ ਪਿੰਡ ਅਬਰਾਵਾਂ ਤੋਂ ਚੰਡੀਗੜ੍ਹ ਤੱਕ ਰੋਜ਼ਾਨਾ ਸਾਈਕਲ ’ਤੇ ਲੰਮਾ ਪੈਂਡਾ ਤੈਅ ਕੀਤਾ ਹੈ। ਆਪਣੇ ਪਿੰਡ ਅਤੇ ਨਜ਼ਦੀਕੀ ਰਿਸ਼ਤੇਦਾਰੀਆਂ ਵਿੱਚ ਉਨ੍ਹਾਂ ਦੀ ਚੰਗੀ ਪੁੱਛ ਪ੍ਰਤੀਤ ਸੀ ਅਤੇ ਉਨ੍ਹਾਂ ਦੀ ਸਮਝਦਾਰੀ ਕਰਕੇ ਹੀ ਉਮਰ ਤੋਂ ਵੱਡੇ ਲੋਕ ਅਤੇ ਰਿਸ਼ਤੇਦਾਰ ਵੀ ਹਮੇਸ਼ਾ ਖ਼ੁਸ਼ੀ ਅਤੇ ਗ਼ਮੀ ਵੇਲੇ ਅਕਸਰ ਸ੍ਰ. ਸੰਤ ਸਿੰਘ ਤੋਂ ਸਲਾਹ ਲੈ ਕੇ ਕੰਮ ਕਰਦੇ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…