nabaz-e-punjab.com

ਸਿਵਲ ਸੇਵਾਵਾਂ: ਮੁਫ਼ਤ ਕੋਚਿੰਗ ਲਈ ਗਰੀਬ ਤੇ ਮੱਧ ਵਰਗੀ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ

ਡਾ. ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ ਮੁਹਾਲੀ ਵਿੱਚ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀਸੀਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫ਼ਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਡਾ. ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ ਫੇਜ਼-3ਬੀ-2 ਮੁਹਾਲੀ ਵਿਖੇ ਸਿਵਲ ਸੇਵਾਵਾਂ/ਪੀਸੀਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫ਼ਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ। ਇਸ ਕੋਰਸ ਵਿੱਚ ਦਾਖ਼ਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ’ਚੋਂ 50 ਫੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦ ਅੌਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ ਫੇਜ਼-3ਬੀ-2 ਵਿੱਚ 27 ਅਕਤੂਬਰ
ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ) ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈਡੀ ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲਾ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ। ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ ਡਾ. ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ ਫੇਜ਼-3ਬੀ-2, ਮੁਹਾਲੀ ਦੇ ਦਫ਼ਤਰ ਵਿੱਚ 23 ਅਕਤੂਬਰ ਤੱਕ ਭੇਜ ਸਕਦੇ ਹਨ। ਮੰਤਰੀ ਨੇ ਦੱਸਿਆ ਕਿ ਦਾਖ਼ਲਾ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਡ www.welfarepunjab.gov.in ’ਤੇ ਉਪਲਬਧ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …