ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 80ਵਾਂ ਸਥਾਨ ਹਾਸਲ ਕਰਨ ਵਾਲੀ ਡਾ. ਆਹਲੂਵਾਲੀਆ ਦਾ ਸਨਮਾਨ

ਸਮਾਗਮ ਵਿੱਚ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਕੀਤਾ ਸਨਮਾਨਿਤ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ ਮੁਹਾਲੀ ਵੱਲੋਂ ਇੱਥੋਂ ਦੇ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਇਕ ਸਾਧਾਰਨ ਸਨਮਾਨ ਸਮਾਰੋਹ ਆਯੋਜਿਤ ਕਰਕੇ ਭਾਰਤੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਵਿੱਚ 80ਵਾਂ ਸਥਾਨ ਹਾਸਲ ਕਰਨ ਵਾਲੀ ਮੁਹਾਲੀ ਦੀ ਜੰਮਪਲ ਡਾ. ਦਰਪਨ ਆਹਲੂਵਾਲੀਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਟਰੱਸਟ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਡਾ. ਦਰਪਨ ਆਹਲੂਵਾਲੀਆ ਨੇ ਭਾਰਤ ਵਿੱਚ 80ਵਾਂ ਰੈਂਕ ਹਾਸਲ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਕਾਮਯਾਬੀ ’ਤੇ ਆਹਲੂਵਾਲੀਆ ਭਾਈਚਾਰੇ ਨੂੰ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਪੂਰੇ ਭਾਰਤ ਵਿੱਚ ਸਭ ਤੋਂ ਅੌਖੀਆਂ ਪ੍ਰੀਖਿਆਵਾਂ ਮੰਨੀਆਂ ਜਾਂਦੀਆਂ ਹਨ। ਜਿਸ ਨੂੰ ਡਾ. ਆਹਲੂਵਾਲੀਆ ਨੇ ਦੂਜੀ ਵਾਰੀ ਵਿੱਚ ਪਾਸ ਕਰਕੇ ਵੱਡਾ ਮਾਅਰਕਾ ਮਾਰਿਆ ਹੈ। ਉਨ੍ਹਾਂ ਦੇ ਪਿਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਡਾ. ਗੁਰਿੰਦਰ ਸਿੰਘ ਆਹਲੂਵਾਲੀਆ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕ ਟਰਸੱਟ ਦੇ ਵਾਈਸ ਚੇਅਰਮੈਨ ਗੁਰਸ਼ਰਨਜੀਤ ਸਿੰਘ, ਵਿੱਤ ਸਕੱਤਰ ਪਦਮਜੀਤ ਸਿੰਘ ਆਹਲੂਵਾਲੀਆ, ਜਨਰਲ ਸਕੱਤਰ ਪਾਲ ਮੋਹਿੰਦਰ ਸਿੰਘ, ਟਰਸੱਟੀ ਸਤਨਾਮ ਸਿੰਘ ਵਾਲੀਆ, ਨਵਨੀਤ ਕੌਰ ਵਾਲੀਆ, ਅਖੰਡ ਕੀਰਤਨੀ ਜਥਾ ਦੇ ਮੁੱਖ ਸੇਵਾਦਾਰ ਆਰਪੀ ਸਿੰਘ, ਪ੍ਰੋ. ਮੇਹਰ ਸਿੰਘ ਮੱਲ੍ਹੀ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਅਵਤਾਰ ਸਿੰਘ ਵਾਲੀਆ, ਇੰਦਰਪਾਲ ਸਿੰਘ ਵਾਲੀਆ, ਅਮਰਜੀਤ ਸਿੰਘ ਵਾਲੀਆ, ਅਮਰਜੀਤ ਸਿੰਘ ਵਾਲੀਆ ਅਤੇ ਡਾ. ਪਰਮਜੀਤ ਸਿੰਘ ਵਾਲੀਆ, ਸਰਬਜੀਤ ਸਿੰਘ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …