ਸਿਵਲ ਸਰਜਨ ਵੱਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

ਕਿਹਾ-ਕੋਵਿਡ ਕੇਸਾਂ ਵਿੱਚ ਤੇਜ਼ ਵਾਧੇ ਕਾਰਨ ਨਵੇਂ ਆਕਸੀਮੀਟਰ ਖ਼ਰੀਦਣ ਵਿੱਚ ਆਈ ਮੁਸ਼ਕਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਂ ਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿੱਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਲਈ ਇਨ੍ਹਾਂ ਦੀ ਖ਼ਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਵਿਡ 19 ਪ੍ਰਭਾਵਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ।
ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਉਪਲਬਧ ਕਰਵਾਈ ਗਈ ਸੀ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਅਣਸੁਖਾਵੇਂ ਮਾਹੌਲ ਨੂੰ ਦੇਖਦਿਆਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਉਹ ਪਲੀਸ ਆਕਸੀਮੀਟਰਾਂ ਨੂੰ ਅਪਣੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਇਨ੍ਹਾਂ ਉਪਕਰਨਾਂ ਨੂੰ ਸੈਨੀਟਾਈਜ਼ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਉਪਲਬਧ ਕਰਵਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਲੋਕ ਅੱਗੇ ਆਉਣ ਤੇ ਸਰਕਾਰ ਦਾ ਸਹਿਯੋਗ ਕਰਨ ਅਤੇ ਕੋਵਿਡ-19 ਨਾਲ ਪ੍ਰਭਾਵਿਤ ਹੋਰ ਨਾਗਰਿਕਾਂ ਦੀ ਮਦਦ ਕਰਕੇ ਇਸ ਲੜਾਈ ਵਿਰੁੱਧ ਸਹਿਯੋਗ ਕਰਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…