ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਵਿੱਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਦੰਦਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਲਈ ਵਿਸ਼ੇਸ਼ ਪੰਦਰਵਾੜੇ ਦਾ ਆਗਾਜ਼ ਅੱਜ ਸਿਵਲ ਹਸਪਤਾਲ ਮੁਹਾਲੀ ਵਿੱਚ ਕੀਤਾ ਗਿਆ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਇਹ ਪੰਦਰਵਾੜਾ 15 ਤੋੋਂ 29 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹਸਪਤਾਲ ਵਿੱਚ ਆਏ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਹੋੋਰ ਲੋੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੰਦਾਂ ਦੀ ਸਹੀ ਢੰਗ ਨਾਲ ਸਫ਼ਾਈ ਅਤੇ ਸਾਂਭ ਸੰਭਾਲ ਬੇਹੱਦ ਜ਼ਰੂਰੀ ਹੈ। ਸਿਹਤਮੰਦ ਦੰਦਾਂ ਲਈ ਸਹੀ ਢੰਗ ਨਾਲ ਬਰੱਸ਼ ਕੀਤਾ ਜਾਵੇ ਅਤੇ ਹਰ ਤਿੰਨ ਮਹੀਨੇ ਮਗਰੋੋਂ ਬੁਰਫ਼ ਬਦਲਿਆ ਜਾਵੇ। ਬਹੁਤ ਜ਼ਿਆਦਾ ਠੰਢਾ ਜਾਂ ਗਰਮ ਲੱਗਣ ਉੱਤੇ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ।
ਡਾ. ਨਿਸ਼ਾ ਕਲੇਰ ਨੇ ਸੰਬੋਧਨ ਕਰਦਿਆਂ ਡੈਂਚਰ ਯਾਨੀ ਦੰਦਾਂ ਦੀ ਬੀੜ ਦੀ ਸੰਭਾਲ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਰਾਤ ਨੂੰ ਸੌਣ ਵੇਲੇ ਦੰਦਾਂ ਦੀ ਬੀੜ ਨੂੰ ਪਾਣੀ ਵਿਚ ਪਾ ਕੇ ਰਖਿਆ ਜਾਵੇ। ਹਰ ਰੋੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੱਸ਼ ਕਰਨ ਦੀ ਆਦਤ ਪਾਈ ਜਾਵੇ। ਤੰਬਾਕੂ ਆਦਿ ਦੀ ਵਰਤੋੋਂ ਤੋਂ ਪ੍ਰਹੇਜ਼ ਬਹੁਤ ਜ਼ਰਰੀ ਹੈ। ਉਨ੍ਹਾਂ ਪ੍ਰਾਜੈਕਟਰ ਸਕਰੀਨ ਰਾਹੀਂ ਮਰੀਜ਼ਾਂ ਨੂੰ ਦੰਦਾਂ ਦੀਆਂ ਬੀਮਾਰੀਆਂ, ਬਚਾਅ ਅਤੇ ਇਲਾਜ ਬਾਰੇ ਦਸਿਆ। ਪਹਿਲੇ ਦਿਨ 31 ਮਰੀਜ਼ਾਂ ਨੇ ਦੰਦਾਂ ਦੀ ਬੀੜ ਲਗਵਾਉਣ ਲਈ ਪੰਜੀਕਰਣ ਕਰਵਾਇਆ। ਇਸ ਮੌਕੇ ਜਾਗਰੂਕਤਾ ਪ੍ਰਦਰਸ਼ਨੀ ਵੀ ਲਾਈ ਗਈ। ਸਮਾਗਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਸੁਰਿੰਦਰ ਸਿੰਘ, ਡਾ. ਦਮਨਜੀਤ ਕੌਰ, ਡਾ. ਅੰਜਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ, ਬਲਜਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …