ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਪੁੱਜੇ ਝੋਨੇ ਦੀ 100 ਫੀਸਦੀ ਖ਼ਰੀਦ ਦਾ ਦਾਅਵਾ

ਵੱਖ-ਵੱਖ ਮੰਡੀਆਂ ਵਿੱਚ 7389 ਮੀਟਰਿਕ ਟਨ ਝੋਨਾ ਪੁੱਜਿਆ, ਸਾਰੀ ਫਸਲ ਖਰੀਦੀ, 7207 ਮੀਟਰਿਕ ਟਨ ਲਿਫ਼ਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਤੌਰ ’ਤੇ ਸਥਾਪਿਤ ਕੀਤੇ ਹੋਏ 27 ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਮੰਡੀਆਂ ਵਿੱਚ ਝੋਨੇ ਦੀ 100 ਫੀਸਦੀ ਸਰਕਾਰੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ 7389 ਮੀਟਰਿਕ ਟਨ ਝੋਨਾ ਪੁੱਜਿਆ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੀ ਸਾਰੀ ਫਸਲ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਲਈ ਫੜਾਂ ਨੂੰ ਖਾਲੀ ਰੱਖਣ ਲਈ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਅੱਜ 7207 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ।
ਡੀਸੀ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 54769 ਮੀਟਰਿਕ ਟਨ ਝੋਨਾ ਪੁੱਜਿਆ ਹੈ। ਜਿਸ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 54055 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਅਤੇ 25923 ਮੀਟਰਿਕ ਟਨ ਝੋਨਾ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 12649 ਮੀਟਰਿਕ ਟਨ, ਮਾਰਕਫੈੱਡ ਵੱਲੋਂ 22615 ਮੀਟਰਿਕ ਟਨ, ਪਨਸਪ ਵੱਲੋਂ 7081 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 8569 ਮੀਟਰਿਕ ਟਨ, ਐਫ਼ਸੀਆਈ ਵੱਲੋਂ 3053 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 88 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ।
ਸ੍ਰੀ ਦਿਆਲਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਸਾਰੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪਰੇਅ ਯਕੀਨੀ ਬਣਾਇਆ ਗਿਆ ਹੈ। ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕਾਲ ਨੂੰ ਲਾਗੂ ਕਰਵਾਉਣ ਵਿੱਚ ਖ਼ੁਸ਼ਹਾਲੀ ਦੇ ਰਾਖਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੂਰੀ ਤਰ੍ਹਾਂ ਪੱਕੀ ਅਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਕਿਸਾਨ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ/ਰਹਿੰਦ ਨੂੰ ਅੱਗ ਲਗਾ ਕੇ ਨਾ ਸਾੜਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…