nabaz-e-punjab.com

ਪਿੰਡ ਦਾਊਂ ’ਚੋਂ 11ਵੀਂ ਸ਼੍ਰੇਣੀ ਦੀ ਵਿਦਿਆਰਥਣ 8 ਦਿਨਾਂ ਤੋਂ ਭੇਤਭਰੀ ਹਾਲਤ ’ਚ ਲਾਪਤਾ

ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਲੁਧਿਆਣਾ ਦੇ ਨੌਜਵਾਨ ਖ਼ਿਲਾਫ਼ ਕੇਸ ਦਰਜ, ਨਹੀਂ ਮਿਲਿਆ ਸੁਰਾਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ’ਚੋਂ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਪਿਛਲੇ ਅੱਠ ਦਿਨਾਂ (18 ਜੂਨ) ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਹੈ। ਇਸ ਸਬੰਧੀ ਬਲੌਂਗੀ ਥਾਣੇ ਵਿੱਚ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਲੁਧਿਆਣਾ ਦੇ ਇਕ ਨੌਜਵਾਨ ਸੰਨ੍ਹੀ ਸਿੰਘ ਦੇ ਖ਼ਿਲਾਫ਼ ਧਾਰਾ 363\366 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲੀਸ ਨੂੰ ਮੁਲਜ਼ਮ ਨੌਜਵਾਨ ਅਤੇ ਲੜਕੀ ਦੇ ਟਿਕਾਣੇ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਪੁਲੀਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਨੌਜਵਾਨ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਵਰਗਲਾ ਕੇ ਲੈ ਗਿਆ ਹੈ। ਇਹ ਵੀ ਸੁਣਨ ਵਿੱਚ ਆਇਆ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਬਾਹਰ ਮੋਟਰ ਸਾਈਕਲ ’ਤੇ ਆਇਆ ਸੀ, ਜੋ ਸ਼ਿਕਾਇਤ ਕਰਤਾ ਦੀ ਬੇਟੀ ਨੂੰ ਆਪਣੇ ਨਾਲ ਲੈ ਕੇ ਚਲਾ ਗਿਆ।
ਉਧਰ, ਬਲੌਂਗੀ ਥਾਣੇ ਦੇ ਐਸਐਚਓ ਅਮਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਨੇ ਮਾਪਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਨਾਬਾਲਗ ਲੜਕੀ ਨੂੰ ਆਪਣੇ ਨਾਲ ਭਜਾ ਕੇ ਲਿਜਾਉਣ ਵਾਲੇ ਨੌਜਵਾਨ ਨਾਲ ਫੋਨ ’ਤੇ ਗੱਲ ਕੀਤੀ ਹੈ। ਮੁਲਜ਼ਮ ਨੌਜਵਾਨ ਨੇ ਉਸ ’ਤੇ ਲੜਕੀ ਨੂੰ ਭਜਾ ਕੇ ਲਿਜਾਉਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਸ ਨੇ ਕਿਹਾ ਕਿ ਉਹ ਦੋਵੇਂ ਆਪਣੀ ਮਰਜ਼ੀ ਨਾਲ ਗਏ ਹਨ ਅਤੇ ਛੇਤੀ ਹੀ ਥਾਣੇ ਵਿੱਚ ਪੇਸ਼ ਹੋ ਕੇ ਸਾਰੀ ਸਥਿਤੀ ਸਪੱਸ਼ਟ ਕਰ ਦੇਣਗੇ। ਇਹ ਵੀ ਸੁਣਨ ਵਿੱਚ ਆਇਆ ਹੈ ਕਿ ਲੜਕੀ ਨੇ ਵੀ ਘਰ ਤੋਂ ਜਾਣ ਉਪਰੰਤ ਆਪਣੇ ਮਾਪਿਆਂ ਨਾਲ ਫੋਨ ’ਤੇ ਗੱਲ ਕਰਕੇ ਕਿਹਾ ਹੈ ਕਿ ਉਹ ਉਨ੍ਹਾਂ (ਮਾਪਿਆਂ) ਨਾਲ ਨਹੀਂ ਰਹਿਣਾ ਚਾਹੁੰਦੀ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…