ਟਕਸਾਲੀ ਅਕਾਲੀ ਆਗੂ ਜਥੇਦਾਰ ਮਾਨ ਸਿੰਘ ਸੋਹਾਣਾ ਨਹੀਂ ਰਹੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਦੇ ਵਸਨੀਕ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਮਾਨ ਸਿੰਘ ਸੋਹਾਣਾ (72) ਅੱਜ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਥੇਦਾਰ ਸੋਹਾਣਾ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਏ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨੇੜਲੇ ਸਾਥੀਆਂ ’ਚੋਂ ਇਕ ਸਨ ਅਤੇ ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਰਹਿ ਚੁੱਕੇ ਸਨ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਜਥੇਦਾਰ ਦੀ ਚਿਤਾ ਨੂੰ ਅੱਗ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਸੋਹਾਣਾ ਨੇ ਦਿਖਾਈ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਸਤਵੀਰ ਸਿੰਘ ਧਨੋਆ, ਆਰਪੀ ਸ਼ਰਮਾ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਅਮਨਦੀਪ ਸਿੰਘ ਅਬਿਆਣਾ, ਉੱਘੇ ਕਾਰੋਬਾਰੀ ਅਸ਼ਵਨੀ ਸੰਭਾਲਕੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਸਮੇਤ ਜਥੇਦਾਰ ਮਾਨ ਸਿੰਘ ਸੋਹਾਣਾ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …