Share on Facebook Share on Twitter Share on Google+ Share on Pinterest Share on Linkedin ਕਲੀਨ ਤੇ ਗਰੀਨ ਸਿਟੀ: ਸੇਵਾਮੁਕਤ ਸਿਵਲ ਸਰਜਨ ਨੇ ਮੁਹਾਲੀ ਦੇ ਪਾਰਕਾਂ ਦੀ ਸਫ਼ਾਈ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ: ਸਿਹਤ ਵਿਭਾਗ ਪੰਜਾਬ ’ਚੋਂ ਹਾਲ ਹੀ ਵਿੱਚ ਸਿਵਲ ਸਰਜਨ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਮੁਹਾਲੀ ਵਾਸੀ ਡਾ. ਦਲੇਰ ਸਿੰਘ ਮੁਲਤਾਨੀ ਨੇ ਸਮਾਜ ਸੇਵਾ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦਾ ਬੀੜਾ ਚੁੱਕਿਆ ਹੈ। ਸੇਵਾਮੁਕਤ ਅਧਿਕਾਰੀ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਕਲੀਨ ਐਂਡ ਗਰੀਨ ਮੁਹਿੰਮ ਵਿੱਢੀ ਗਈ ਹੈ। ਇਸ ਦੇ ਤਹਿਤ ਅੱਜ ਇੱਥੋਂ ਦੇ ਸੈਕਟਰ-70 ਵਿੱਚ ਪਬਲਿਕ ਪਾਰਕ ਦੀ ਸਫ਼ਾਈ ਕੀਤੀ ਗਈ। ਡਾਕਟਰ ਮੁਲਤਾਨੀ ਨੇ ਪਾਰਕ ਵਿੱਚ ਖਿੱਲਰੇ ਹੋਏ ਕਾਗਜ, ਪੌਲੀਥੀਨ ਅਤੇ ਹੋਰ ਕਿਸਮ ਦਾ ਕੂੜਾ ਕਰਕਟ ਅਤੇ ਦਰੱਖਤਾਂ ਦੇ ਪੱਤੇ ਚੁੱਕ ਕੇ ਕੂੜਾਦਾਨ ਵਿੱਚ ਸੁੱਟੇ ਗਏ। ਉਨ੍ਹਾਂ ਪਾਰਕ ਵਿੱਚ ਸੈਰ ਕਰਨ ਆਉਂਦੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਮੁਹਾਲੀ ਨੂੰ ਸਫ਼ਾਈ ਪੱਖੋਂ ਖੂਬਸੂਰਤ ਸ਼ਹਿਰ ਬਣਾਇਆ ਜਾ ਸਕੇ। ਡਾ. ਮੁਲਤਾਨੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਹੋਰ ਉੱਦਮੀ ਵਿਅਕਤੀਆਂ ਨਾਲ ਮਿਲ ਕੇ ਸਾਲ 2009 ਵਿੱਚ ਕਲੀਨ ਐਂਡ ਗਰੀਨ ਮੁਹਿੰਮ ਆਰੰਭ ਕੀਤੀ ਗਈ ਸੀ। ਜਿਸ ਦੇ ਤਹਿਤ ਹਰੇਕ 15 ਦਿਨਾਂ ਬਾਅਦ ਪਾਰਕ ਦੀ ਸਫ਼ਾਈ ਮੁਹਿੰਮ ਚਲਾਈ ਜਾਂਦੀ ਰਹੀ ਹੈ ਅਤੇ ਹੁਣ ਉਹ ਸੇਵਾਮੁਕਤ ਹੋਣ ਤੋਂ ਬਾਅਦ ਪੂਰੀ ਤਰ੍ਹਾਂ ਸਮਾਜ ਸੇਵੀ ਕੰਮਾਂ ਨੂੰ ਸਮਰਪਿੀਤ ਹੋ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਮੁਹੱਲੇ ਪੱਧਰ ’ਤੇ ਚਲਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਸੇਵਾਮੁਕਤ ਸੁਪਰਡੈਂਟ ਇੰਜੀਨੀਅਰ ਹਾਕਮ ਸਿੰਘ, ਪ੍ਰੋ. ਪਵਨ ਸ਼ਰਮਾ, ਸੁਪਰਡੈਂਟ ਹਰਵਿੰਦਰ ਸਿੰਘ, ਜਰਨੈਲ ਸਿੰਘ ਕੰਟਰੋਲਰ ਪ੍ਰੀਖਿਆਵਾਂ (ਸੇਵਾਮੁਕਤ), ਨੈਬ ਸਿੰਘ ਸੈਣੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ