ਸਵੱਛ ਭਾਰਤ: ਪ੍ਰਧਾਨ ਮੰਤਰੀ ਦੇ ਮਨ ਨੂੰ ਭਾਇਆ ਪਿੰਡ ਨੰਗਲ ਗੜ੍ਹੀਆ ਦਾ ਸਲੀਕਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 16 ਅਪਰੈਲ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਨੰਗਲ ਗੜ੍ਹੀਆ ਦੀ ਪੰਚਾਇਤ ਨੂੰ ਸਵੱਛਤਾ ਭਾਰਤ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸ਼ਲਾਘਾਯੋਗ ਕੰਮ ਕਰਨ ਬਦਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 24 ਅਪਰੈਲ ਨੂੰ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਲਖਨਊ ਉੱਤਰ ਪ੍ਰਦੇਸ਼ ਵਿੱਚ ਕੀਤੇ ਜਾ ਸਨਮਾਨ ਸਮਾਰੋਹ ਦੌਰਾਨ ‘ਪੰਚਾਇਤ ਸ਼ਸ਼ਤੀਕਰਨ ਪੁਰਸ਼ਕਾਰ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਆਈਆਂ ਟੀਮਾਂ ਨੇ ਪਿੰਡ ਨੰਗਲ ਗੜ੍ਹੀਆ ਦੀ ਪੰਚਾਇਤ ਦਾ ਕਿਰਰਡ ਚੈੱਕ ਕਰਦਿਆਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਇਜੀਕਰਯੋਗ ਹੈ ਕਿ ਪੰਚਾਇਤ ਨੂੰ ਪ੍ਰਸ਼ੰਸ਼ਾ ਪੱਤਰ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਵੀ ਦਿੱਤਾ ਜਾਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਉਕਤ ਪੰਚਾਇਤ ਨੂੰ ਨਿਵੇਕਲੇ ਕੰਮ ਲਈ ਪਹਿਲਾਂ ਵੀ ਜ਼ਿਲ੍ਹਾ ਅਤੇ ਪੰਜਾਬ ਪੱਧਰ ’ਤੇ ਸਨਮਾਨ ਮਿਲ ਚੁੱਕਾ ਹੈ।
ਇਸ ਮੌਕੇ ਸਰਪੰਚ ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਕਦੇ ਵੀ ਪੰਚਾਇਤੀ ਚੋਣਾਂ ਨਹੀਂ ਹੋਈਆਂ ਬਲਕਿ ਸਰਬਸੰਮਤੀ ਨਾਲ ਪੰਚਾਇਤ ਬਣਾਈ ਜਾਂਦੀ ਹੈ ਅਤੇ ਪਿੰਡ ਦੇ ਸਾਰੇ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤੇ ਜਾਂਦੇ ਹਨ ਜਿਸ ਕਾਰਨ ਪਿੰਡ ਦੀ ਸਾਰੇ ਇਲਾਕੇ ਵਿਚ ਚਰਚਾ ਹੈ। ਪੰਚਾਇਤ ਨੂੰ ਮਿਲਣ ਵਾਲੇ ਪੁਰਸਕਾਰ ਦੀ ਖਬਰ ਮਿਲਦੀਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪਿੰਡ ਵਾਸੀਆਂ ਨੇ ਇੱਕ ਦੂਸਰੇ ਦਾ ਲੱਡੂਆਂ ਨੂੰ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਵੀਡੀਓ ਓਂਕਾਰ ਸਿੰਘ ਨੇ ਪਿੰਡ ਦੀ ਪੰਚਾਇਤ ਦੀ ਸ਼ਾਲਘਾ ਕਰਦਿਆਂ ਹੋਰਨਾਂ ਪਿੰਡਾਂ ਨੂੰ ਇਸ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਰਤਨ ਸਿੰਘ, ਕੇਸਰ ਸਿੰਘ, ਹਰਬੰਸ ਸਿੰਘ, ਕਰਨੈਲ ਕੌਰ, ਕੁਲਵੰਤ ਕੌਰ ਸਾਰੇ ਪੰਚਾਇਤ ਮੈਂਬਰ ਸਮੇਤ ਸਾਬਕਾ ਸਰਪੰਚ ਬਾਵਾ ਸਿੰਘ, ਅਵਤਾਰ ਸਿੰਘ, ਗਿਆਨ ਸਿੰਘ ਮਾਜਰੀ, ਕੈਪਟਨ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…