Nabaz-e-punjab.com

ਮੁਹਾਲੀ ਵਿੱਚ ਰਿਹਾਇਸ਼ੀ ਪਾਰਕਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

ਸੈਕਟਰ-69 ਵਿੱਚ ਨੌਜਵਾਨ ਆਗੂ ਹਰਮਨਜੋਤ ਸਿੰਘ ਕੁੰਭੜਾ ਨੇ ਲਿਆ ਸਫ਼ਾਈ ਮੁਹਿੰਮ ਦਾ ਜਾਇਜ਼ਾ, ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਯੂਥ ਅਕਾਲੀ ਦਲ ਦੇ ਆਗੂ ਹਰਮਨਜੋਤ ਸਿੰਘ ਕੁੰਭੜਾ ਨੇ ਸੈਕਟਰ-69 ਵਿੱਚ ਰਿਹਾਇਸ਼ੀ ਪਾਰਕਾਂ ਅਤੇ ਖਾਲੀ ਪਈਆਂ ਥਾਵਾਂ ਦੀ ਸਫ਼ਾ ਸਫ਼ਾਈ ਦਾ ਬੀੜਾ ਚੁੱਕਦਿਆਂ ਅੱਜ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਅਤੇ ਖ਼ੁਦ ਮੌਕੇ ’ਤੇ ਖੜੇ ਰਹਿ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਦੇ ਰੂਬਰੂ ਹੁੰਦਿਆਂ ਹਰਮਨਜੋਤ ਸਿੰਘ ਕੁੰਭੜਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਮਰਹੂਮ ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਸੈਕਟਰ-69 ਦੀ ਕਾਇਆ ਕਲਪ ਕੀਤੀ ਜਾਵੇਗੀ।
ਨੌਜਵਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਕੁੰਭੜਾ ਨੇ ਰੈਜ਼ੀਡੈਂਟਸ ਵੈਲਫੇਅਰ ਫੋਰਮ ਸੈਕਟਰ-69 ਦੇ ਪ੍ਰਧਾਨ ਹੋਣ ਦੇ ਨਾਤੇ ਰਿਹਾਇਸ਼ੀ ਖੇਤਰ ਵਿਚਲੀਆਂ ਪਾਰਕਾਂ ਅਤੇ ਖਾਲੀਆਂ ਪਈਆਂ ਥਾਵਾਂ ਦੀ ਸਫ਼ਾਈ ਕਰਵਾਉਣ ਦਾ ਕੰਮ ਆਰੰਭ ਕੀਤਾ ਸੀ ਅਤੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਹੁਣ ਉਹ ਇਹ ਸਾਰੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ। ਇਸ ਮੌਕੇ ਰਣਬੀਰ ਸਿੰਘ ਗਰੇਵਾਲ, ਹਾਕਮ ਸਿੰਘ, ਹਰਪਾਲ ਸਿੰਘ, ਵੀਰਪ੍ਰਤਾਪ ਸਿੰਘ ਕੁੰਭੜਾ, ਮਨਜੀਤ ਸਿੰਘ ਅਤੇ ਪਵਿੱਤਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…