ਮੁਹਾਲੀ ਫੇਜ਼-2 ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂਆਂ ਨੇ ਵੀ ਕੀਤੀ ਸਫ਼ਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਫ਼ਾਈ ਮੁਹਿੰਮ ਉੱਤੇ ਮੋਹਰ ਲਗਾਉਂਦੇ ਹੋਏ ਅੱਜ ਫੇਜ਼-2 ਮੁਹਾਲੀ ਵਿੱਚ ਸਵੱਛਤਾ ਪੰਦਰਵਾੜੇ ਤਹਿਤ ਇਲਾਕੇ ਦੀ ਅਕਾਲੀ ਦਲ ਦੀ ਕੌਂਸਲਰ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਦਾ ਅਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਅਤੇ ਲਾਇਨਜ਼ ਕਲੱਬ ਮੁਹਾਲੀ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਇਲਾਕੇ ਦੇ ਮੋਹਤਬਰਾਂ ਨੇ ਆਪਣੇ ਹੱਥੀਂ ਆਲੇ-ਦੁਆਲੇ ਦੀ ਸਫ਼ਾਈ ਕੀਤੀ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਗੰਦਗੀ ਤੋਂ ਰਾਹਤ ਵਾਤਾਵਰਣ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਭਨਾਂ ਨੇ ਸਫ਼ਾਈ ਪ੍ਰਤੀ ਸਪਤ ਗ੍ਰਹਿਣ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕਾਰਪੋਰੇਸ਼ਨ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ, ਗੁਰਦੁਆਰਾ ਫੇਜ਼-2 ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮੰਦਰ ਕਮੇਟੀ ਦੇ ਪ੍ਰਧਾਨ ਪਵਨ ਸ਼ਰਮਾ, ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ, ਪੇ੍ਰਮ ਕੁਮਾਰ ਪੇ੍ਰਮ ਪੇਲੈਸ, ਰਾਜਨ ਮੁੰਜਾਲ, ਐਮ.ਆਰ. ਅਰੋੜਾ, ਜੇ.ਐਸ. ਠਾਕੁਰ, ਪ੍ਰੀਤਮ ਕੌਰ, ਕਾਂਤਾ ਦੇਵੀ, ਕਾਜਲਪ੍ਰੀਤ, ਰਵੀ ਕੱਕੜ, ਆਰ.ਕੇ. ਜੈਨ, ਅਮਰਜੀਤ ਸਿੰਘ, ਗੁਰਚਰਨ ਸਿੰਘ ਛੱਤਵਾਲ, ਵਿਨੋਦ ਮਮਕ, ਨੀਰਜ ਜੈਨ, ਸ਼ੁਸ਼ੀਲ ਗਰਗ, ਕੁਲਵੰਤ ਸਿੰਘ ਸਮੇਤ ਸੈਂਕੜੇ ਪਤਵੰਤੇ, ਸਫਾਈ ਕਰਮਚਾਰੀ, ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਲਾਇਨਜ਼ ਕਲੱਬ ਮੁਹਾਲੀ ਦੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…