ਕੌਂਸਲਰ ਹਰਦੀਪ ਸਿੰਘ ਸਰਾਓ ਦੀ ਅਗਵਾਈ ਵਿੱਚ ਫੇਜ਼ 11 ਦੇ ਪਾਰਕਾਂ ਦੀ ਸਫਾਈ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਸਥਾਨਕ ਫੇਜ਼-11 (ਵਾਰਡ ਨੰਬਰ-28) ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਂਸਲਰ ਹਰਦੀਪ ਸਿੰਘ ਸਰਾਓ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨਾਂ ਵੱਲੋਂ ਸਫਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਾਰਡ ਨੰਬਰ-28 (ਫੇਜ਼-11) ਅਧੀਨ ਆਉਂਦੇ ਪਾਰਕਾਂ ਦੀ ਸਫਾਈ ਕੀਤੀ ਗਈ। ਇਸ ਮੌਕੇ ਕੌਂਸਲਰ ਹਰਦੀਪ ਸਿੰਘ ਸਰਾਓੱ ਨੇ ਕਿਹਾ ਕਿ ਇਹਨਾਂ ਪਾਰਕਾਂ ਵਿਚ ਕਾਫੀ ਗੰਦਗੀ ਫੈਲ ਗਈ ਸੀ ਅਤੇ ਕੁੱਤੇ ਵੀ ਇਹਨਾਂ ਪਾਰਕਾਂ ਵਿੱਚ ਬਹੁਤ ਗੰਦਗੀ ਫੈਲਾ ਰਹੇ ਸਨ। ਜਿਸ ਕਾਰਨ ਇਹਨਾਂ ਪਾਰਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਅੱਜ ਇਲਾਕੇ ਦੇ ਸੀਨੀਅਰ ਸਿਟੀਜਨਾਂ ਨੂੰ ਨਾਲ ਲੈ ਕੇ ਅੱਜ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਪਾਰਕਾਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਕਰਮ ਸਿੰਘ ਭੰਗੂ, ਗੁਲਜ਼ਾਰ ਸਿੰਘ ਸੈਣੀ, ਕਰਮ ਚੰਦ, ਗੁਰਚਰਨ ਸਿੰਘ, ਡੀਐਸਪੀ ਅਜੀਤ ਸਿੰਘ, ਤਾਰਾ ਸਿੰਘ, ਪ੍ਰਭਜੀਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਜਸਵਿੰਦਰ ਸ਼ਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Environment

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…