
ਸਵੱਛ ਭਾਰਤ ਮੁਹਿੰਮ ਤਹਿਤ ਖਰੜ ਬੱਸ ਅੱਡੇ ਵਿੱਚ ਕੀਤੀ ਸਫ਼ਾਈ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਸਤੰਬਰ:
ਸਵੱਛ ਭਾਰਤ ਮਿਸ਼ਨ ਮੁਹਿੰਮ ਤਹਿਤ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਅਤੇ ਨਗਰ ਕੌਸਲ ਖਰੜ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਖਰੜ ਬੱਸ ਅੱਡੇ ਵਿੱਚ ਸਾਫ਼ ਸਫ਼ਾਈ ਕੀਤੀ ਗਈ। ਖਰੜ ਦੀ ਐਸਡੀਐਮ ਸ੍ਰੀਮਤੀ ਅਮਨਿੰਦਰ ਕੌਰ ਨੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ। ਕਿਉਂÎਕਿ ਕੋਈ ਵੀ ਕਾਰਜ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨੇਪਰੇ ਚੜ੍ਹਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰ ਅਤੇ ਆਲਾ ਦੁਆਲਾ ਸਾਫ਼ ਰੱਖਣ ਲਈ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਐਸ.ਡੀ.ਐਮ ਨੇ ਅੱਗੇ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ ਰੱਖੀਏ ਤਾਂ ਦੇਸ਼ ਦੀ ਸੁੰਦਰਤਾ ਵਧੇਗੀ ਅਤੇ ਦੇਸ਼ ਵਿੱਚ ਵਧੀਆਂ ਸੁਨੇਹਾ ਜਾਵੇਗਾ। ਇਹੀ ਨਹੀਂ ਸਫ਼ਾਈ ਹੋਣ ਨਾਲ ਬਿਮਾਰੀ ਵੀ ਨਹੀਂ ਫੈਲਦੀ ਹੈ। ਉਨ੍ਹਾਂ ਸਫਾਈ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਵੈਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੌਂਸਲ ਦੇ ਚੀਫ਼ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਐਸਡੀਐਮ ਦਫ਼ਤਰ ਦੇ ਮੁਲਾਜ਼ਮ ਸੰਜੀਵ ਕੁਮਾਰ ਸਮੇਤ ਹੋਰ ਸ਼ਹਿਰ ਨਿਵਾਸੀ, ਯੂਨੀਵਰਸਿਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ।