
ਸਵੱਛ ਭਾਰਤ ਮਿਸ਼ਨ ਤਹਿਤ ਵਾਰਡ ਨੰਬਰ 5 ਵਿੱਚ ਚਲਾਇਆ ਸਫ਼ਾਈ ਅਭਿਆਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਸਤੰਬਰ:
ਕੁਰਾਲੀ ਦੇ ਵਾਰਡ ਨੰਬਰ 5 ਵਿੱਚ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਦੀ ਦੇਖ ਰੇਖ ਵਿੱਚ ਅਤੇ ਕੌਂਸਲਰ ਵਿਨੀਤ ਕਾਲੀਆ ਦੀ ਅਗਵਾਈ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਸਾਫ ਸਫਾਈ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਹਰੇਕ ਵਾਰਡ ਵਿੱਚ 15 ਸਤੰਬਰ ਤੋਂ 2 ਅਕਤੂਬਰ ਤੱਕ ਸਫ਼ਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਸਾਫ਼ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿਚ ਕੌਂਸਲ ਦੇ ਕਰਮਚਾਰੀਆਂ ਦੀ ਟੀਮ ਇੱਕ ਦਿਨ ਸਫਾਈ ਕਰਦੀ ਹੈ। ਜਿਸ ਤਹਿਤ ਅੱਜ ਸਵੱਛ ਭਾਰਤ ਮਿਸ਼ਨ ਤਹਿਤ ਵਾਰਡ ਨੰਬਰ 5 ਵਿੱਚ ਸਾਫ਼ ਸਫਾਈ ਕੀਤੀ ਗਈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਜਾ ਰਹੀ ਸਫਾਈ ਵਿੱਚ ਕੌਂਸਲ ਕਰਮਚਾਰੀਆਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ।