ਕਲੈਰੀਕਲ ਐਸੋਸੀਏਸ਼ਨ ਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਜਲ ਸਰੋਤ ਭਵਨ ਦੇ ਬਾਹਰ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਪੰਜਾਬ ਸਟੇਟ ਕਲੈਰੀਕਲ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਜਲ ਸਾਧਨ ਭਵਨ ਸੈਕਟਰ-68 ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਚੇਅਰਮੈਨ ਛਿੰਦਰਪਾਲ ਚੀਮਾ ਵੀ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਪਰ ਸਰਕਾਰ ਵੱਲੋਂ ਗੱਲਬਾਤ ਦਾ ਕੋਈ ਸੱਦਾ ਨਹੀ ਆਇਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਹੈ ਕਿ ਪੰਜਾਬ ਸਰਕਾਰ ਨੂੰ ਸਾਡੀਆਂ ਮੰਗਾਂ ਵੱਲ ਧਿਆਨ ਨਾ ਕੀਤਾ ਤਾਂ ਸਾਨੂੰ ਮਰਨ ਵਰਤ ’ਤੇ ਬੈਠਣਾ ਪਵੇਗਾ। ਕਰੋਨਾ ਮਹਾਮਾਰੀ ਦੇ ਚੱਲਦਿਆਂ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਰਾਜਿੰਦਰ ਸਿੰਘ ਸਮੇਤ ਪ੍ਰਧਾਨ ਅਮਰਜੀਤ ਸ਼ਰਮਾ, ਦਲਵੀਰ ਸਿੰਘ, ਦੀਦਾਰ ਸਿੰਘ, ਹਰੀਸ਼ ਕੁਮਾਰ, ਗੁਰਵਿੰਦਰ ਸਿੰਘ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਹਰਮਿੰਦਰ ਕੌਰ, ਹਰਿੰਦਰ ਸਿੰਘ, ਕੁਲਵੀਰ ਸਿੰਘ, ਰਜਿੰਦਰ ਕੌਰ, ਰਜਿੰਦਰ ਕੁਮਾਰ, ਨਵਨੀਤ ਕੌਰ, ਗੁਰਮੀਤ ਕੌਰ, ਪਰਦੀਪ ਕੁਮਾਰ, ਆਦਿ ਸ਼ਾਮਲ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…