Share on Facebook Share on Twitter Share on Google+ Share on Pinterest Share on Linkedin ਕਲਰਕ-ਕਮ-ਡਾਟਾ ਐਂਟਰੀ ਅਪਰੇਟਰਾਂ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ: ਕਲਰਕ ਅਤੇ ਕਲਰਕ-ਕਮ-ਡਾਟਾ ਐਂਟਰੀ ਅਪਰੇਟਰ ਦੀਆਂ ਅਸਾਮੀਆਂ ਲਈ ਸਫ਼ਲ ਉਮੀਦਵਾਰਾਂ ਵੱਲੋਂ ਆਪਣੀ ਜਾਇਜ਼ ਮੰਗਾਂ ਸਬੰਧੀ ਅੱਜ ਮੁਹਾਲੀ ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ, ਸ਼ਿਵਮ ਕੁਮਾਰ, ਦੀਪ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਕਲਰਕ ਅਤੇ ਕਲਰਕ-ਕਮ-ਡਾਟਾ ਐਂਟਰੀ ਅਪਰੇਟਰ ਦੀਆਂ ਅਸਾਮੀਆਂ ਲਈ ਯੋਗ ਪ੍ਰਣਾਲੀ ਰਾਹੀਂ ਪਾਸ ਹੋਏ ਉਮੀਦਵਾਰ ਹਨ। ਇਨ੍ਹਾਂ ਅਸਾਮੀਆਂ ਲਈ ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲਾਂ 2016 ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਲਿਖਤੀ ਅਤੇ ਟਾਈਪਿੰਗ ਪ੍ਰੀਖਿਆ 2 ਸਾਲ ਬਾਅਦ ਲਈ ਗਈ ਸੀ। ਇਸ ਪ੍ਰੀਖਿਆ ਵਿੱਚ ਪਾਸ ਹੋਏ ਉਮੀਦਵਾਰਾਂ ਦੀ ਸੂਚੀ ਬੋਰਡ ਵੱਲੋਂ 24 ਸਤੰਬਰ 2018 ਨੂੰ ਜਾਰੀ ਕਰ ਦਿੱਤੀ ਗਈ ਸੀ ਪ੍ਰੰਤੂ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤਾਈਂ ਚੋਣ ਬੋਰਡ ਵੱਲੋਂ ਸਫ਼ਲ ਉਮੀਦਵਾਰਾਂ ਨੂੰ ਕੌਂਸਲਿੰਗ ਸਬੰਧੀ ਕੋਈ ਸੂਚਨਾ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬੋਰਡ ਵੱਲੋਂ ਕੌਂਸਲਿੰਗ ਸੂਚੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਸਫ਼ਲ ਉਮੀਦਵਾਰਾਂ ਨੂੰ ਤੁਰੰਤ ਨੌਕਰੀ ਮੁਹੱਈਆ ਕਰਵਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ