Share on Facebook Share on Twitter Share on Google+ Share on Pinterest Share on Linkedin ਮੈਰਿਟ ਵਿੱਚ ਆਏ ਕਲਰਕਾਂ ਵੱਲੋਂ ਨੌਕਰੀ ਲਈ ਅਧੀਨ ਸੇਵਾਵਾਂ ਬੋਰਡ ਦੇ ਬਾਹਰ ਧਰਨਾ ਅਧੀਨ ਸੇਵਾਵਾਂ ਬੋਰਡ ਦੇ ਬਾਹਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਅੱਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ: 1883 ਕਲਰਕ ਮੈਰਿਟ ਉਮੀਦਵਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਲਿਖਤੀ ਜਵਾਬ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਲਰਕਾਂ ਦੀ ਨਿਯੁਕਤੀ ਅਪ੍ਰੈਲ ਵਿੱਚ ਕਰਨ ਦੀ ਗੱਲ ਕੀਤੀ ਹੈ। ਮੈਰਿਟ ਚ ਆਏ ਨੌਜਵਾਨਾਂ ਨੇ ਕਿਹਾ ਕਿ ਸਰਕਾਰ ਉਸੇ ਰਸਤੇ ਤੇ ਚੱਲ ਰਹੀ ਹੈ ਜਿਸਦਾ ਉਨ੍ਹਾਂ ਨੂੰ ਡਰ ਸੀ। ਉਮੀਦਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ 1883 ਯੋਗ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ। ਦੱਸਣਯੋਗ ਹੈ ਕਿ ਕਰੀਬ ਢਾਈ ਸਾਲਾਂ ਤੋਂ ਲਟਕ ਰਹੀ ਭਰਤੀ ਦੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰ ਚੋਣ ਜ਼ਾਬਤੇ ਤੋਂ ਪਹਿਲਾਂ ਨਿਯੁਕਤੀ ਪੱਤਰ ਦੇਣ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਅੱਜ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜਵਾਬ ਦਿੰਦਿਆਂ ਇਹ ਨਿਯੁਕਤੀਆਂ ਅਪ੍ਰੈਲ ਵਿੱਚ ਕਰਵਾਉਣ ਦੀ ਆਸ ਜਤਾਈ। ਉੱਧਰ ਪੰਜਾਬ ਦੇ ਕੋਨੇ ਕੋਨੇ ਤੋਂ ਆਏ ਨੌਜਵਾਨਾਂ ਨੇ ਅਧੀਨ ਸੇਵਾਵਾਂ ਬੋਰਡ ਅੱਗੇ ਬੀਤੀ 11 ਫਰਵਰੀ ਤੋਂ ਪੱਕਾ ਮੋਰਚਾ ਲਾ ਰੱਖਿਆ ਹੈ। ਉਮੀਦਵਾਰਾਂ ਨੇ ਕਿਹਾ ਕਿ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਮੈਰਿਟ ਉਮੀਦਵਾਰ ਗੁਰਬਾਜ਼ ਸਿੰਘ, ਪ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਸ਼ਰਨਜੀਤ ਕੌਰ ਅਤੇ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਭਲਕੇ ਅਧੀਨ ਸੇਵਾਵਾਂ ਬੋਰਡ ਦੇ ਬਾਹਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੀ ਘਰ ਘਰ ਨੌਕਰੀ ਮੁਹਿੰਮ ਦੀ ਪੋਲ ਖੋਲੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਥੀ ਫੂਕ ਮੁਜ਼ਾਹਰੇ ਦੇ ਨਾਲ ਨਾਲ ਸੜਕਾਂ ’ਤੇ ਰੋਸ ਮਾਰਦਿਆਂ ਟੈੱਸਟ ਪਾਸ ਉਮੀਦਵਾਰਾਂ ਵੱਲੋਂ ਭੀਖ ਮੰਗੀ ਜਾਵੇਗੀ ਅਤੇ ਇਕੱਠੇ ਹੋਏ ਪੈਸਿਆਂ ਦਾ ਕਟੋਰਾ ਸਰਕਾਰ ਨੂੰ ਭੇਟ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ