nabaz-e-punjab.com

ਵਿਆਹ-ਸ਼ਾਦੀਆਂ ’ਤੇ ਫਜ਼ੂਲ ਖਰਚੀ ਕਰਨਾ ਬੰਦ ਕਰਨ ਪੰਜਾਬੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਵਿੱਚ ਜ਼ਿਆਦਾਤਰ ਵਿਆਹ ਸ਼ਾਦੀਆਂ ਇਹਨਾਂ ਦਿਨਾਂ ਵਿੱਚ ਹੀ ਹੁੰਦੀਆਂ ਹਨ ਅਤੇ ਇਸ ਸਮੇਂ ਨੂੰ ਵਿਆਹ ਦਾ ਸੀਜ਼ਨ ਵੀ ਕਿਹਾ ਜਾਂਦਾ ਹੈ। ਅੱਜ ਪੰਜਾਬ ਆਪਣੀ ਵੱਡੇ ਖਰਚੇ ਵਾਲੇ ਵਿਆਹਾਂ ਲਈ ਸਮੁੱਚੀ ਦੁਨੀਆਂ ਵਿੱਚ ਜਾਣਿਆਂ ਜਾਂਦਾ ਹੈ। ਪਰ, ਇਸ ਰੁਝਾਣ ਨੂੰ ਰੋਕਣਾ ਅਤਿ ਜ਼ਰੂਰੀ ਹੈ। ਜਿਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਹਨਾਂ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਨਾ ਪਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿੱਚ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਰੱਖੀ ਇਕ ਮੀਟਿੰਗ ਦੌਰਾਨ ਕੀਤਾ।
ਸ੍ਰੀ ਬੱਬੀ ਬਾਦਲ ਨੇ ਦੋਸ਼ ਲਗਾਇਆ ਕਿ ਸਮਾਜ ਵਿੱਚ ਇਕ ਦੂਜੇ ਤੋ ਵੱਧ ਦਿਖਾਵਾ ਕਰਨ ਦੀ ਰੇਸ ਲੱਗੀ ਹੈ। ਜੋ ਕਿ ਆਪਣੇ ਪਿੱਛੇ ਕਰੋੜਾਂ ਦੇ ਕਰਜ਼ੇ ਨੂੰ ਜਨਮ ਦੇ ਰਹੀ ਹੈ। ਬੱਬੀ ਬਾਦਲ ਨੇ ਕਿਹਾ ਕਿ ਦੇਖਿਆ ਗਿਆ ਹੈ ਕਿ ਲੜਕੀ ਵਾਲਿਆਂ ਤੇ ਦਬਾਅ ਬਣਾਇਆ ਜਾਂਦਾ ਹੈ ਕਿ ਸ਼ਾਦੀ ਵਿੱਚ ਵੱਧ ਤੋਂ ਵੱਧ ਖਰਚਾ ਕਰਨ ਜਿਸ ਕਾਰਨ ਉਹ ਪਰਿਵਾਰ ਕਰਜ਼ੇ ਦੇ ਭਾਰ ਹੇਠਾਂ ਆ ਜਾਂਦੇ ਹਨ। ਉਹਨਾਂ ਕਿਹਾ ਕਿ ਉਹ ਬੱਬੀ ਬਾਦਲ ਫਾਊਡੇਸ਼ਨ ਵੱਲੋਂ ਇਨ੍ਹਾਂ ਸਮਾਜਿਕ ਬੁਰਾਈਆ ਖ਼ਿਲਾਫ਼ ਜਲਦੀ ਹੀ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਇਹਨਾਂ ਬੁਰਾਈਆਂ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਦਲਬੀਰ ਸਿੰਘ ਪ੍ਰਧਾਨ, ਹਰਜੀਤ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਜਸਵੰਤ ਸਿੰਘ, ਪ੍ਰੀਤਮ ਸਿੰਘ, ਹਰਜੋਤ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਮਾਨ ਸਿੰਘ, ਬੀਬੀ ਕਰਮਜੀਤ ਕੌਰ, ਪ੍ਰਧਾਨ ਮਹਿਲਾ ਵਿੰਗ, ਪਰਮਜੀਤ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …