Nabaz-e-punjab.com

ਮਟੌਰ ਵਿੱਚ ਕੱਪੜਿਆਂ ਦੀ ਦੁਕਾਨ ਅੱਗ ਲੱਗਣ ਕਾਰਨ ਸੜ ਕੇ ਸੁਆਹ

ਦੁਕਾਨਦਾਰ ਦੇ ਭਰਾ ਵਿੱਕੀ ਕੁਮਾਰ ਦੇ ਪੈਰ ਸੜੇ, ਪੁਲੀਸ ਵੱਲੋਂ ਧਾਰਾ 427 ਅਧੀਨ ਡੀਡੀਆਰ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ ਵਿੱਚ ਲੰਘੀ ਰਾਤ ਭਿਆਨਕ ਅੱਗ ਲੱਗਣ ਕਾਰਨ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਵਿੱਚ ਪੀੜਤ ਦੁਕਾਨਦਾਰ ਦਾ ਇਕ ਭਰਾ ਵਿੱਕੀ ਯਾਦਵ ਵੀ ਜ਼ਖ਼ਮੀ ਹੋਇਆ ਹੈ। ਵਿੱਕੀ ਦੇ ਪੈਰ ਸੜ ਗਏ ਹਨ। ਪੀੜਤ ਦੁਕਾਨਦਾਰ ਮੁਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਇਸ ਹਾਦਸੇ ਨਾਲ ਉਸ ਨੂੰ ਕਰੀਬ 18 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਵਿੱਚ 16 ਲੱਖ ਰੁਪਏ ਦੀ ਕੀਮਤ ਦੇ ਕੱਪੜੇ ਸੜ ਗਏ ਹਨ। ਸੂਚਨਾ ਮਿਲਦੇ ਹੀ ਮੁਹਾਲੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਫਾਇਰ ਟੈਂਡਰ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਇਆ।
ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਤਿੰਨ ਕੁ ਸਾਲ ਪਹਿਲਾਂ ਮਟੌਰ ਵਿੱਚ ਗਾਰਮੈਂਟਸ ਕੱਪੜਿਆਂ ਦੀ ਦੁਕਾਨ ਖੋਲ੍ਹੀ ਸੀ ਅਤੇ ਸਾਲ ਪਹਿਲਾਂ ਉਸ ਦੀ ਦੁਕਾਨ ਵਿੱਚ ਚੋਰੀ ਕੀਤੀ ਗਈ ਸੀ ਅਤੇ ਬੀਤੀ ਦੇਰ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗਣ ਕਾਰਨ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਸ੍ਰੀ ਯਾਦਵ ਨੇ ਦੱਸਿਆ ਕਿ ਉਸ ਦਾ ਭਰਾ ਵਿੱਕੀ ਰਾਤੀ 10 ਵਜੇ ਕੁ ਦੁਕਾਨ ਬੰਦ ਕਰ ਹੀ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਸ਼ਾਟ ਸਰਕਟ ਹੋਣ ਕਾਰਨ ਦੁਕਾਨ ਵਿੱਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ। ਹਾਲਾਂਕਿ ਉਸ ਦੇ ਭਰਾ ਨੇ ਅੱਗ ਬੁਝਾਉਣ ਦਾ ਯਤਨ ਵੀ ਕੀਤਾ ਪਰ ਅਚਾਨਕ ਅੱਗ ਜ਼ਿਆਦਾ ਭੜਕ ਗਈ ਅਤੇ ਵਿੱਕੀ ਦੇ ਪੈਰ ਵੀ ਸੜ ਗਏ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਮਾਰਕੀਟ ਵਿੱਚ ਹਾਦਸਾ ਗ੍ਰਸਤ ਦੁਕਾਨ ਨੇੜੇ ਸਕੂਟਰ ਤੇ ਕਾਰਾਂ ਧੌਣ ਲਈ ਸਰਵਿਸ ਸਟੇਸ਼ਨ ਹੈ। ਜਿਸ ਨੇ ਰਾਤ ਨੂੰ ਆਪਣਾ ਸਟੇਸ਼ਨ ਖੋਲ੍ਹਿਆ ਅਤੇ ਵਾਹਨ ਧੌਣ ਵਾਲੇ ਪਾਈਪ ਨਾਲ ਅੱਗ ਬੁਝਾਉਣ ਵਿੱਚ ਮਦਦ ਕੀਤੀ ਗਈ। ਉਧਰ, ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਧਾਰਾ 427 ਅਧੀਨ ਡੀਡੀਆਰ ਦਰਜ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…