ਯੂਨੀਵਰਸਲ ਗਰੁੱਪ ਵੱਲੋਂ ਲੋੜਵੰਦਾਂ ਨੂੰ ਕੱਪੜੇ ਤੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਯੂਨੀਵਰਸਲ ਗਰੁੱਪ ਆਫ਼ ਇੰਸੀਟਿਚਿਊਟ ਵੱਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਕੀਤੇ। ਇਸ ਦੌਰਾਨ ਲਾਲੜੂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ ਗਏ। ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕੱਪੜੇ ਵੰਡਦੇ ਹੋਏ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਹੱਡ ਚੀਰਵੀਂ ਇਸ ਠੰਢ ਵਿੱਚ ਜਿੱਥੇ ਆਮ ਲੋਕਾਂ ਕੋਲ ਲਈ ਵਸੀਲੇ ਹੁੰਦੇ ਹਨ। ਜਦੋਂ ਇਨ੍ਹਾਂ ਵਿਦਿਆਰਥੀਆਂ ਵਿੱਚ ਕੱਲ੍ਹ ਦੇ ਕਈ ਵਿਗਿਆਨੀ, ਫੌਜੀ ਜਵਾਨ, ਅਫ਼ਸਰ ਸਮੇਤ ਦੇਸ਼ ਦੇ ਉੱਜਲ ਭਵਿਖ ਹਨ। ਸਾਡਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੀ ਕੱੁਝ ਮਦਦ ਕਰੀਏ ਜੋ ਕਿ ਬੁਰੇ ਹਾਲਾਤਾਂ ਵਿੱਚ ਵੀ ਪੜਾਈ ਕਰਕੇ ਕੱੁਝ ਬਣਨਾ ਚਾਹੁੰਦੇ ਹਨ।
ਡਾ. ਗੁਰਪ੍ਰੀਤ ਸਿੰਘ ਅਨੁਸਾਰ ਯੂਨੀਵਰਸਲ ਗਰੁੱਪ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮਹਿਸੂਸ ਕੀਤਾ ਕਿ ਉਨ੍ਹਾਂ ਕੋਲ ਕਿਤਾਬਾਂ ਦੀ ਵੀ ਭਾਰੀ ਕਮੀ ਰਹਿੰਦੀ ਹੈ। ਇਸ ਲਈ ਨਵੇਂ ਸੈਸ਼ਨ ਮੌਕੇ ਯੂਨੀਵਰਸਲ ਗਰੁੱਪ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਤਕਸੀਮ ਕਰੇਗਾ। ਇਸ ਮੌਕੇ ਤੇ ਡਾ. ਗੁਰਪ੍ਰੀਤ ਸਿੰਘ ਨੇ ਯੂਨੀਵਰਸਲ ਗਰੁੱਪ ਵਿੱਚ ਲੋੜਵੰਦ ਵਿਦਿਆਰਥੀਆਂ ਲਈ ਉਚੇਰੀ ਸਿੱਖਿਆਂ ਲਈ ਦਿਤੀ ਜਾਣ ਵਾਲੀ ਸਕਾਲਰਸ਼ਿਪ ਅਤੇ ਹੋਰ ਸਕੀਮਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…